ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਪੀਓ ਸਟਾਫ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਸ਼ਰਾਬ ਦੇ ਮਾਮਲੇ ਵਿੱਚ ਭਗੌੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੀਓ ਸਟਾਫ ਦੇ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਵਰਿੰਦਰ ਕੁਮਾਰ ਵਾਸੀ ਬੱਸੀ ਪਠਾਣਾ ਨੂੰ ਫਤਹਿਗੜ੍ਹ ਸਾਹਿਬ ਦੀ ਮਾਨਯੋਗ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ ਜਿਸ ਤੇ ਕਾਰਵਾਈ ਕਰਦੇ ਹੋਏ ਸਟਾਫ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਅਤੇ ਸਹਾਇਕ ਥਾਣੇਦਾਰ ਸੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਵਰਿੰਦਰ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦਸਿਆ ਕਿ ਇਸ ਦੇ ਖਿਲਾਫ 7 ਦੇ ਕਰੀਬ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਵਰਿੰਦਰ ਕੁਮਾਰ ਦੇ ਖਿਲਾਫ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
*ਫੋਟੋ ਕੈਪਸ਼ਨ: ਗ੍ਰਿਫਤਾਰ ਭਗੌੜਾ ਵਿਅਕਤੀ ਪੁਲਿਸ ਪਾਰਟੀ ਨਾਲ।*