ਫਰਵਰੀ 17 (ਜਗਜੀਤ ਸਿੰਘ)ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਪਾਰਟੀ ਦੇ ਮੁੱਖ ਬੁਲਾਰੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਪ੍ਰੈੱਸ ਦੇ ਨਾਂ ਇਕ ਬਿਆਨ ਵਿਚ ਕਿਹਾ ਕਿ ਸਿਆਸੀ, ਸਮਾਜਿਕ, ਧਾਰਮਿਕ ਅਤੇ ਇਖ਼ਲਾਕੀ ਤੌਰ ‘ਤੇ ਹਰ ਪੱਖ ਤੋਂ ਸੂਝ ਰੱਖਣ ਵਾਲੇ ਹਰਵਿੰਦਰ ਸਿੰਘ ਹੀਰਾ ਨੇ ਪਾਰਟੀ ਦੀਆਂ ਕੌਮ, ਸਮਾਜ ਅਤੇ ਮਨੁੱਖਤਾ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਆਗੂਆਂ ਨੇ ਸ. ਹੀਰਾ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਨਸਾਨੀਅਤ ਪੱਖੀ ਅਤੇ ਸਰਬੱਤ ਦੇ ਭਲੇ ਦੀ ਸੋਚ ਤੋਂ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਕੋਈ ਸਿਆਸੀ ਪਾਰਟੀ ਜਿੰਮੇਵਾਰੀ ਨਿਭਾਅ ਰਹੀ ਹੈ ਤਾਂ ਉਹ ਕੇਵਲ ਸ਼੍ਰੋਮਣੀ ਅਕਾਲੀ ਦਲ (ਅ) ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਕੌਮ, ਸਮਾਜ ਅਤੇ ਮਨੁੱਖਤਾ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ, ਜਿਸ ਦੇ ਨਤੀਜੇ ਵਜੋਂ ਆਗਾਮੀ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਾਨਦਾਰ ਜਿਤਾਂ ਹਾਸਲ ਕਰਨਗੇ।
ਫ਼ੋਟੋ ਕੈਪਸਨ: ਇਕਬਾਲ ਸਿੰਘ ਟਿਵਾਣਾ