ਜ਼ਿਲ੍ਹਾ ਕਾਂਗਰਸ ਦੀ ਪ੍ਰਭਾਵਸ਼ਾਲੀ ਮੀਟਿੰਗ ‘ਚ ਪਾਰਟੀ ‘ਚ ਅਨੁਸਾਸਨ ਕਾਇਮ ਕਰਨ ‘ਤੇ ਦਿਤਾ ਜ਼ੋਰ
ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਸਕੱਤਰ ਰਵਿੰਦਰ ਡਾਲਵੀ ਨੇ ਇਥੇ ਜ਼ਿਲ੍ਹਾਂ ਕਾਂਗਰਸ ਦੇ ਅਹੁੱਦੇਦਾਰਾਂ ਅਤੇ ਵਰਕਰਾਂ ਦੀ ਪ੍ਰਭਾਵਸ਼ਾਲੀ ਮੀਟਿੰਗ ਨੂੰ ਸੰਬੋਧਨ ਕਰਦਿਆ ਪਾਰਟੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਅਤੇ ਅਨੁਸਾਸਨ ਨੂੰ ਸਖਤੀ ਨਾਲ ਲਾਗੂ ਕਰਨ ‘ਤੇ ਜੋਰ ਦਿਤਾ। ਉਨ੍ਹਾਂ ਆਪਸੀ ਮਤਭੇਦ ਭੁਲਾ ਕੇ ਹੁਣ ਤੋਂ ਹੀ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਵਿੱਢਣ ਦਾ ਸੱਦਾ ਦਿਤਾ ਤਾਂ ਜੋਂ ਪੰਜਾਬ ਵਿਚ ਕਾਂਗਰਸ ਸਰਕਾਰ ਲਿਆਦੀ ਜਾ ਸਕੇ। ਉਨ੍ਹਾਂ ਕਿਹਾ ਕਿ ਮਹਾਰਾਸਟਰ ਅਤੇ ਹਰਿਆਣਾ ਵਿਚ ਕਾਂਗਰਸ ਸਰਕਾਰ ਯਕੀਨੀ ਸੀ ਲੇਕਿਨ ਧੜੇਬੰਦੀ ਕਾਰਣ ਕਾਮਯਾਬੀ ਨਹੀਂ ਮਿਲੀ। ਕੇਦਰ ਦੀ ਭਾਜਪਾ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆ ਉਨ੍ਹਾਂ ਕਿਹਾ ਕਿ ਇਸ ਵਲੋਂ ਜਿਥੇ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਉਥੇ ਵਿਰੋਧੀ ਸਰਕਾਰਾਂ ਨਾਲ ਵੀ ਮਤਭੇਦ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਪੰਜਾਬ ਦੀ ਆਪ ਸਰਕਾਰ ‘ਤੇ ਵੀ ਤਿੱਖੇ ਨਿਸ਼ਾਨੇ ਲਗਾਉਂਦੇ ਹੋਏ ਕਿਹਾ ਕਿ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਵਾਹਦੇ ਪੂਰੇ ਨਹੀਂ ਕੀਤੇ ਗਏ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਲੋਕ ਸਭਾ ਮੈਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਾਰਟੀ ਦੀ ਮਜਬੂਤੀ ਲਈ ਬਲਾਕ ਪੱਧਰ ‘ਤੇ ਮੀਟਿੰਗਾਂ ਕਰਨ ਅਤੇ ਆਪਸੀ ਗਿੱਲੇ ਸਿਕਵੇ ਖਤਮ ਕਰਕੇ ਪਾਰਟੀ ਦੀ ਮਜਬੂਤੀ ਦਾ ਸੱਦਾ ਦਿਤਾ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਡਾ.ਸਿਕੰਦਰ ਸਿੰਘ ਨੇ ਜਿਥੇ ਕਾਗਰਸ ਲੀਡਰਸਿਪ ਨੂੰ ਜੀ ਆਇਆ ਆਖਿਆ ਉਥੇ ਭਰੋਸਾ ਦਿਤਾ ਕਿ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜਬੂਤ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਜਿਲਾ ਕਾਂਗਰਸ ਦੇ ਸੀਨਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢਿਲੋ, ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸੰਜੀਵ ਦੱਤਾ ਅਜਨਾਲੀ, ਕੌਂਸਲਰ ਅਰਵਿੰਦ ਸਿੰਗਲਾ, ਰਣਜੀਤ ਸਿੰਘ ਅੰਬੇਮਾਜਰਾ, ਹਰਚੰਦ ਸਿੰਘ ਸਮਸ਼ਪੁਰ, ਬਿੱਕਰ ਸਿੰਘ ਦੀਵਾ, ਗੁਰਪ੍ਰੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਿੰਕਾ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ, ਯੂਥ ਕਾਂਗਰਸ, ਮਹਿਲਾ ਕਾਂਗਰਸ ਅਤੇ ਵੱਖ-ਵੱਖ ਸੈਲਾਂ ਦੇ ਆਗੂ ਅਤੇ ਵਰਕਰਾਂ ਸਾਮਲ ਸਨ, ਸਟੇਜ ਸਕੱਤਰ ਦਾ ਫ਼ਰਜ ਗੁਰਮੁੱਖ ਸਿੰਘ ਪੰਡਰਾਲੀ ਨੇ ਨਿਭਾਇਆ।
*ਫ਼ੋਟੋ ਕੈਪਸਨ: ਕਾਂਗਰਸ ਦੇ ਕੌਮੀ ਸਕੱਤਰ ਰਵਿੰਦਰ ਡਾਲਵੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।*
*ਫ਼ੋਟੋ ਕੈਪਸਨ: ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।*