ਮੰਡੀ ਗੋਬਿੰਦਗੜ੍ਹ,(ਅਜੇ ਕੁਮਾਰ)
ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਖੇ ਐਮੀਨੈਂਟ ਐਕਸਪਰਟ ਪ੍ਰੋਗਰਾਮ ਤਹਿਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਵਿੱਚ ਉੱਘੇ ਨਾਟਕਕਾਰ (ਸਾਹਿਤ ਅਕਾਦਮੀ ਪੁਰਸਕਾਰ ਜੇਤੂ), ਪ੍ਰਸਿੱਧ ਲੇਖਕ ਅਤੇ ਕਵੀ ਕੁਲਦੀਪ ਸਿੰਘ ਦੀਪ ਨੇ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਕਾਰਾਤਮਕ ਸੋਚਣ, ਇੱਕ ਵੱਖਰਾ ਰਸਤਾ ਅਪਣਾਉਣ ਅਤੇ ਸਮਾਜ ਵਿੱਚ ਨਾਇਕਾਂ ਵਜੋਂ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦੇਸ਼ ਭਗਤਾਂ ਦੀਆਂ ਉਦਾਹਰਣਾਂ ਨਾਲ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕੀਤਾ ਅਤੇ ਉਨ੍ਹਾਂ ਨੂੰ ਵਧੀਆ ਕੰਮ ਕਰਕੇ ਸਮਾਜ ਨੂੰ ਸੁੰਦਰ ਬਣਾਉਣ ਦਾ ਸੱਦਾ ਦਿਤਾ। ਹਿੰਦੀ ਅਧਿਆਪਕ ਰਾਜੀਵ ਕੁਮਾਰ ਨੇ ਵੀ ਵਿਚਾਰ ਪੇਸ ਕੀਤੇ। ਪ੍ਰਿੰਸੀਪਲ ਸੰਦੀਪ ਜੈਨ ਵੋਲੋਂਡਾ ਨੇ ਧੰਨਵਾਦ ਕੀਤਾ। ਬਾਅਦ ਵਿਚ ਸ੍ਰੀ ਦੀਪ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਿਕਰਮਜੀਤ ਸਿੰਘ, ਚੰਚਲ ਗੌਤਮ, ਰਾਜੀਵ ਕੁਮਾਰ, ਸਿਮਰਨਜੀਤ ਕੌਰ, ਲਖਵਿੰਦਰ ਸਿੰਘ, ਸੋਹਨ ਸਿੰਘ ਅਤੇ, ਅਤੁਲ ਸ਼ਰਮਾ ਆਦਿ ਮੌਜੂਦ ਸਨ।
*ਫੋਟੋ ਕੈਪਸ਼ਨ: ਸਕੂਲ ਪ੍ਰਿੰਸੀਪਲ ਅਤੇ ਹੋਰ ਉਘੇ ਨਾਟਕਕਾਰ ਕੁਲਦੀਪ ਸਿੰਘ ਦੀਪ ਦਾ ਸਨਮਾਨ ਕਰਦੇ ਹੋਏ।*