ਮੰਡੀ ਗੋਬਿੰਦਗੜ੍ਹ,(ਅਜੇ ਕੁਮਾਰ)
ਦੇਸ਼ ਭਗਤ ਯੂਨੀਵਰਸਿਟੀ ਦੇ ਮਹਾਪ੍ਰਗਿਆ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨਰੇਗਾ ਸਕੀਮਾਂ ਬਾਰੇ ਸਿਖਲਾਈ ਕੈਂਪ ਲਗਾਇਆ ਗਿਆ.ਜਿਸ ਵਿੱਚ ਅਮਲੋਹ ਬਲਾਕ ਦੇ ਸਰਪੰਚਾਂ, ਪੰਚਾਂ, ਮਨਰੇਗਾ ਸਟਾਫ਼, ਪੰਚਾਇਤ ਸਕੱਤਰਾਂ ਅਤੇ ਜੂਨੀਅਰ ਇੰਜੀਨੀਅਰ (ਜੇਈ) ਨੇ ਭਾਗ ਲਿਆ। ਬੀਡੀਪੀਓ ਅਮਲੋਹ ਡਾ. ਮੋਹਿਤ ਕਲਿਆਣ ਨੇ ਮਨਰੇਗਾ ਦੀ ਜ਼ਿਲ੍ਹਾ ਨੋਡਲ ਅਫ਼ਸਰ ਪ੍ਰਿਯੰਕਾ ਸ਼ਰਮਾ ਦੇ ਨਾਲ ਮਨਰੇਗਾ ਸਕੀਮਾਂ ਦੇ ਲਾਗੂ ਕਰਨ ਅਤੇ ਲਾਭ ਬਾਰੇ ਜਾਣਕਾਰੀ ਦਿਤੀ। ਇਸ ਕੈਂਪ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਰੁਜ਼ਗਾਰ ਗਰੰਟੀ ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਾਜ਼ਰੀਨ ਦੇ ਗਿਆਨ ਅਤੇ ਹੁਨਰ ਨੂੰ ਵਧਾਉਣਾ ਸੀ। ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ, ਪ੍ਰੋ-ਵਾਈਸ ਚਾਂਸਲਰ ਡਾ. ਬੀ.ਐਲ. ਭਾਰਦਵਾਜ ਨੇ ਸਮਾਗਮ ਵਿਚ ਵਿਸੇਸ ਤੌਰ ‘ਤੇ ਪਹੁੰਚੇ ਵਧੀਕ ਡਿਪਟੀ ਕਮਿਸਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਅਤੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਭਰਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦਾ ਧੰਨਵਾਦ ਕਰਦੇ ਹੋਏ ਵਿਸੇਸ ਸਨਮਾਨ ਵੀ ਕੀਤਾ। ਸ੍ਰੀ ਧਾਲੀਵਾਲ ਨੇ ਯੂਨੀਵਰਸਿਟੀ ਦੀ ਸਿਖਲਾਈ ਕੈਂਪ ਦੇ ਆਯੋਜਨ ਵਿੱਚ ਦਿਤੇ ਸਹਿਯੋਗ ਅਤੇ ਸਹੂਲਤਾਂ ਦੀ ਸਲਾਘਾ ਕੀਤੀ। ਉਨ੍ਹਾਂ ਪੇਂਡੂ ਰੁਜ਼ਗਾਰ ਸਕੀਮਾਂ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਪਹਿਲਕਦਮੀਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
*ਫੋਟੋ ਕੈਪਸ਼ਨ: ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦਾ ਸਨਮਾਨ ਕਰਦੇ ਹੋਏ ਯੂਨੀਵਰਸਿਟੀ ਅਧਿਕਾਰੀ।*