
ਵਿਧਾਇਕ ਰਾਏ ਨੇ ਪਿੰਡ ਤਰਖਾਣ ਮਾਜਰਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਕਰਵਾਇਆ ਸ਼ੁਰੂ
ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ਼ ‘ਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾ ਕੇ ਨਮੂਨੇ ਦੇ ਪਿੰਡ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਤਰਖਾਣ ਮਾਜਰਾ ਵਿਖੇ 20 ਲੱਖ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਪਿੰਡ ਵਿੱਚ ਸੀਵਰੇਜ ਪੈਣ ਉਪਰੰਤ ਜਿਥੇ ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ ਉਥੇ ਹੀ ਪਿੰਡਾਂ ਦੇ ਦਾਖਲੇ ਤੇ ਬਣੇ ਹੋਏ ਟੋਭੇ ਵੀ ਬੰਦ ਹੋ ਜਾਂਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਹੇਠਲੇ ਪੱਧਰ ਤੱਕ ਲੋਕਾਂ ਨੂੰ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ, ਜਦੋ ਕਿ ਪਿਛਲੀਆਂ ਸਰਕਾਰ ਨੇ ਵਿਕਾਸ ਦੀ ਥਾਂ ਵਿਨਾਸ਼ ਕੀਤਾ। ਉਨ੍ਹਾਂ ਨਵੀਆਂ ਬਣੀਆਂ ਪੰਚਾਇਤਾਂ ਨੂੰ ਧੜ੍ਹੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾਉਂਣ ਅਤੇ ਲੋਕਾਂ ਦੇ ਮੱਸਲੇ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ, ਪੰਚ ਹਰਪਾਲ ਸਿੰਘ ਤੇ ਸੁਖਚਰਨ ਸਿੰਘ, ਬਿਕਰਮਜੀਤ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਰਾਜਪਾਲ ਸਿੰਘ, ਲਾਭ ਸਿੰਘ, ਦਰਸ਼ਨ ਸਿੰਘ ਅਤੇ ਭਗਤ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਵਿਧਾਇਕ ਲਖਬੀਰ ਸਿੰਘ ਰਾਏ ਸੀਵਰੇਜ਼ ਦਾ ਕੰਮ ਸੁਰੂ ਕਰਵਾਉਂਦੇ ਹੋਏ।