ਅਮਲੋਹ, (ਅਜੇ ਕੁਮਾਰ): ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਪ੍ਰਿੰਸੀਪਲ ਸਿਕੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਕੀਤਾ ਗਿਆ। ਸ੍ਰੀ ਕੁਲਬੀਰ ਸਿੰਘ ਮੀਆਂ ਪਰ ਨੇ ਦੱਸਿਆ ਕਿ ਸਕੂਲ ਇੰਚਾਰਜ ਪ੍ਰੇਮ ਲਤਾ ਅਤੇ ਸਟਾਫ ਦੇ ਸਹਿਯੋਗ ਨਾਲ ਸਕੂਲ ਵਿੱਚ ਵੱਖ-ਵੱਖ ਖੇਤਰਾਂ ਵਿੱਚ ਪੁਜੀਸ਼ਨਾ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੁੱਖ-ਮਹਿਮਾਨ ਵਜੋਨਂ ਸਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਭਵਿੱਖ ਲਈ ਵੱਡੇ ਸੁਪਨੇ ਲੈਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਸਕਾਰ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੁਸ਼ੀਲ ਨਾਥ, ਉੱਪ ਜਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ, ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੌਤ, ਕੌਂਸਲ ਪ੍ਰਧਾਨ ਸੁਰਿੰਦਰ ਸਿੰਘ ਗੋਗੀ, ਟਰੱਕ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ ਅਤੇ ਹਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨ ਅਤੇ ਕੌਂਸਲਰ ਹਾਜ਼ਰ ਸਨ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਮਹਿਮਾਨਾਂ ਨੇ ਅਧਿਆਪਕ ਸਾਹਿਬਾਨ ਦੀ ਵੀ ਸਲਾਘਾ ਕੀਤੀ ਕਿ ਉਨ੍ਹਾਂ ਨੇ ਬੱਚਿਆਂ ਦਾ ਸਾਨਦਾਰ ਪ੍ਰੋਗਰਾਮ ਤਿਆਰ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਅਤੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ, ਸਟੇਜ ਸਕੱਤਰ ਦੀ ਭੂਮਿਕਾ ਕੁਲਦੀਪ ਸਿੰਘ ਫਤਿਹਪੁਰ, ਨੀਰੂ ਬਾਲਾ ਅਤੇ ਸ੍ਰੀਮਤੀ ਦੀਪਕ ਨੇ ਬਾਖੂਬੀ ਨਿਭਾਈ। ਮਿਸ ਕੁਲਦੀਪ ਕੌਰ ਨੇ ਸਕੂਲ ਦੀ ਰਿਪੋਰਟ ਪੜ੍ਹੀ। ਸਕੂਲ ਪ੍ਰਿੰਸੀਪਲ ਸਿਕੰਦਰ ਸਿੰਘ ਗਿੱਲ ਅਤੇ ਇੰਚਾਰਜ਼ ਪ੍ਰੇਮ ਲੱਤਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਦਰਸ ਬਾਲਾ, ਅਮਨਦੀਪ ਕੌਰ, ਮਨਦੀਪ ਕੌਰ, ਨੀਤੂ, ਕੁਲਵੀਰ ਕੌਰ, ਲੈਕਚਰਾਰ ਬਲਜੀਤ ਸਿੰਘ, ਜਸਵੀਰ ਸਿੰਘ, ਪ੍ਰਦੀਪ ਕੁਮਾਰ ਅਤੇ ਦਲੀਪ ਕੁਮਾਰ ਅਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਹੋਣਹਾਰ ਬੱਚਿਆਂ ਦਾ ਸਨਮਾਨ ਕਰਦੇ ਹੋਏ।