ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਤੇ ਇਸ ਤੋਂ ਦੂਰ ਰਹਿ ਕੇ ਇੱਕ ਅਨੁਸ਼ਾਸ਼ਨਿਕ ਜੀਵਨ ਜਿਉਣ ਲਈ ਬੀ.ਬੀ.ਕੇ ਕਾਲਜ਼ ਫਾਰ ਵੂਮੈਨ ਵਿੱਖੇ ਲਗਾਇਆ ਸੈਮੀਨਾਰ।
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਸ੍ਰੀਮਤੀ ਹਰਕਮਲ ਕੌਰ, ਜਿਲ੍ਹਾ ਕਮਿਊਨਟੀ ਅਫ਼ਸਰ, ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਸੈਕਟਰ ਤਰਜਿੰਦਰ ਕੌਰ, ਇੰਚਾਂਰਜ਼, ਜ਼ਿਲ੍ਹਾ ਸਾਂਝ ਕੇਂਦਰ, ਅੰਮ੍ਰਿਤਸਰ ਸਮੇਤ ਸਮੂਹ ਸਾਂਝ ਦੇ ਸਟਾਫ ਵੱਲੋਂ ਨਸ਼ਿਆਂ ਖਿਲਾਫ ਸਕੂਲਾਂ/ਕਾਲਜ਼ਾ ਤੇ ਹੋਰ ਵਿੱਦਿਆਕ ਅਧਾਰਿਆ ਵਿੱਖੇ ਸੈਮੀਨਾਰ ਲਗਾ ਦੇ ਜਾਗਰੂਕਤਾ ਫੈਲਾਉਂਣ ਤੇ ਨਸ਼ੇ ਦੇ ਮਾੜੇ ਪ੍ਰਭਾਵਾ ਬਾਰੇ ਬੱਚਿਆ ਨੂੰ ਪ੍ਰੇਰਿਤ ਕਰਨ ਲਈ ਕਮਿਊਨਿਟੀ ਪੁਲਿਸਿੰਗ ਵਿੰਗ ਅੰਮ੍ਰਿਤਸਰ ਸਿਟੀ ਵੱਲੋਂ ਚਲਾਈ ਗਈ ਸਪੈਸ਼ਲ ਮੁਹਿੰਮ ਦੀ ਲਗਤਾਰਤਾ ਵਿੱਚ ਅੱਜ ਮਿਤੀ 25-02-2025 ਨੂੰ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੂਮੈਨ, ਲਾਰੰਸ ਰੋਡ, ਅੰਮ੍ਰਿਤਸਰ ਵਿੱਖੇ ਸੈਮੀਨਾਰ ਲਗਾਇਆ ਗਿਆ।
ਸੈਮੀਨਾਰ ਦੌਰਾਨ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਵੱਲੋਂ ਪਬਲਿਕ ਨੂੰ ਨਸ਼ਿਆਂ ਖਿਲਾਫ ਪੁਲਿਸ ਵੱਲੋਂ ਚਲਾਈ ਗਈ ਸਪੈਸ਼ਲ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਦੇਣ ਦੀ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਪੀਲ ਕੀਤੀ ਗਈ। ਸੈਮੀਨਾਰ ਦੌਰਾਨ ਨਸ਼ਾ ਵਿਰੋਧੀ ਮਾਹਿਰਾਂ ਅਤੇ ਮਨੋਵਿਗਿਆਨੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਦਿਆਰਥੀਆਂ ਤੇ ਸਟਾਫ ਨੂੰ ਜਾਗਰੂਕ ਕੀਤਾ।
ਇਸ ਦੌਰਾਨ ਆਜ਼ਾਦ ਭਗਤ ਸਿੰਘ ਵਿਰਾਸਤ ਮੰਚ ਦੀ ਕਲਾਕਾਰਾਂ ਵੱਲੋਂ ਨਸ਼ਿਆਂ ਖਿਲਾਫ ਇਕ ਬਿੰਗਾਤਮਕ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ। ਸੈਮੀਨਾਰ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ 800 ਦੇ ਕਰੀਬ ਵਿਦਿਆਰਥੀਆਂ ਅਤੇ ਐਨ.ਸੀ.ਸੀ ਕੈਡਿਟਸ ਨੇ ਸ਼ਿਰਕਤ ਕੀਤੀ। ਸ਼੍ਰੀਮਤੀ ਹਰਕਮਲ ਕੌਰ ਏਡੀਸੀਪੀ ਹੈਡ ਕੁਆਰਟਰ ਜੀ ਦੀ ਰਹਿਨੁਮਾਈ ਹੇਠ ਇੰਸਪੈਕਟਰ ਤਰਜਿੰਦਰ ਕੌਰ ਇੰਚਾਰਜ ਜਿਲਾ ਸਾਂਝ ਕੇਂਦਰ ਅੰਮ੍ਰਿਤਸਰ ਅਤੇ ਕਾਲਜ਼ ਦੇ ਸਟਾਫ ਨੂੰ ਸੈਮੀਨਾਰ ਨੂੰ ਸਾਰਥਕ ਰੂਪ ਵਿੱਚ ਆਯੋਜਨ ਕਰਨ ਤੇ ਉਹਨਾਂ ਨੂੰ ਕਮਿਸ਼ਨਰ ਪੁਲਿਸ, ਜੀ ਵੱਲੋਂ ਸਨਮਾਨਿਤ ਕੀਤਾ ਗਿਆ।