ਬੇਅੰਤ ਸਿੰਘ ਹਕੂਮਤ ਵਾਲਾ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਨਿਯੁਕਤ

ਵਿਧਾਇਕ ਰਣਬੀਰ ਭੁੱਲਰ ਨੇ ਮੂੰਹ ਮਿੱਠਾ ਕਰਾ ਕੇ ਦਿੱਤੀ ਵਧਾਈ

ਫ਼ਿਰੋਜ਼ਪੁਰ 27 ਫ਼ਰਵਰੀ 2025(ਦੀਪਾ ਬਰਾੜ)
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵੱਲੋਂ ਸੂਬੇ ਦੀਆਂ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਲਗਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਲਗਾਏ ਗਏ ਮਾਰਕੀਟ ਕਮੇਟੀਆ ਦੇ ਨਵੇਂ ਚੇਅਰਮੈਨਾਂ ਸਬੰਧੀ ਜਾਰੀ ਕੀਤੀ ਸੂਚੀ ਅਨੁਸਾਰ ਬੇਅੰਤ ਸਿੰਘ ਹਕੂਮਤ ਵਾਲਾ ਨੂੰ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਊਣੀ ਦਾ ਚੇਅਰਮੈਨ ਲਗਾਇਆ ਗਿਆ ਹੈ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮਿਲਣ ‘ਤੇ ਦਾ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ।

ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਨਵੇਂ ਬਣੇ ਚੇਅਰਮੈਨ ਬੇਅੰਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ. ਬੇਅੰਤ ਸਿੰਘ ਨੇ ਇਸ ਨਿਯੁਕਤੀ ਲਈ ਪਾਰਟੀ ਹਾਈਕਮਾਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਰਾਜਬਹਾਦਰ ਸਿੰਘ, ਅਮਰਿੰਦਰ ਸਿੰਘ ਬਰਾੜ, ਦਲੇਰ ਸਿੰਘ ਭੁੱਲਰ ਬਲਾਕ ਪ੍ਰਧਾਨ (ਸਰਪੰਚ ਬੱਗੇ ਕੇ ਖੁਰਦ), ਜਗਮੀਤ ਸਿੰਘ ਭੁੱਲਰ, ਕੁਲਬੀਰ ਸਿੰਘ ਸਿੱਧੂ, ਗੁਰਬੀਰ ਸਿੰਘ ਸਿੱਧੂ ਨੇ ਵੀ ਸ. ਬੇਅੰਤ ਸਿੰਘ ਨੂੰ ਚੇਅਰਮੈਨ ਬਣਨ ‘ਤੇ ਮੁਬਾਰਕਬਾਦ ਦਿੱਤੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਫ਼ਿਰੋਜ਼ਪੁਰ ਦੀਆਂ ਹੋਰਨਾਂ ਮਾਰਕੀਟ ਕਮੇਟੀਆਂ ਦੇ ਵੀ ਚੇਅਰਮੈਨ ਲਗਾਏ ਗਏ ਹਨ ਜਿਨ੍ਹਾਂ ਵਿੱਚ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਸੁਸ਼ੀਲ ਰਾਣੀ, ਮਾਰਕੀਟ ਕਮੇਟੀ ਮੱਖੂ ਦੇ ਕੈਪਟਨ ਨਛੱਤਰ ਸਿੰਘ, ਮਾਰਕੀਟ ਕਮੇਟੀ ਮੱਲਾਂਵਾਲਾ ਦੇ ਸੁਖਦੇਵ ਫੌਜੀ, ਮਾਰਕੀਟ ਕਮੇਟੀ ਮਮਦੋਟ ਦੇ ਬਲਰਾਜ ਸਿੰਘ ਸੰਧੂ, ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਹਰਪ੍ਰੀਤ ਕਲਸੀ, ਮਾਰਕੀਟ ਕਮੇਟੀ ਜ਼ੀਰਾ ਦੇ ਇਕਬਾਲ ਢਿੱਲੋਂ ਅਤੇ ਮਾਰਕੀਟ ਕਮੇਟੀ ਪੰਜੇ ਕੇ ਉਤਾੜ ਦੇ ਮਲਕੀਤ ਥਿੰਦ ਨੂੰ ਚੇਅਰਮੈਨ ਲਗਾਇਆ ਗਿਆ ਹੈ।

Leave a Comment