ਮੰਡੀ ਗੋਬਿੰਦਗੜ੍ਹ,(ਅਜੇ ਕੁਮਾਰ)
ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਐਸ.ਡੀ.ਐਮ ਅਮਲੋਹ ਚੇਤਨ ਬੰਗੜ ਵੱਲੋਂ ਦਫਤਰ ਜੁਆਇੰਟ ਸਬ-ਰਜਿਸਟਰਾਰ, ਮੰਡੀ ਗੋਬਿੰਦਗੜ੍ਹ ਵਿੱਚ ਹੋ ਰਹੀਆਂ ਰਜਿਸਟਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਮੌਕੇ ’ਤੇ ਹੋ ਰਹੀਆਂ ਰਜਿਸਟਰੀਆਂ ਸਬੰਧੀ ਹਾਜ਼ਰ ਧਿਰਾਂ ਨੂੰ (ਵੇਚਦਾਰ ਅਤੇ ਖਰੀਦਦਾਰ) ਕਿਸੇ ਵੀ ਪ੍ਰੇਸ਼ਾਨੀ ਸਬੰਧੀ ਪੁੱਛਿਆ ਗਿਆ। ਉਨ੍ਹਾਂ ਦੱਸਿਆ ਕਿ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਹੋ ਰਹੀ। ਜੁਆਇੰਟ ਸਬ-ਰਜਿਸਟਰਾਰ ਨੇਂ ਦੱਸਿਆ ਕਿ ਪਹਿਲਾਂ ਹੋਏ ਸਾਰੇ ਵਸੀਕੇ ਡਿਲੀਵਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨੂੰ ਵੀ ਦਫਤਰ ਵਿੱਚ ਪਹੁੰਚਣ ’ਤੇ ਦਿੱਕਤਾਂ ਸਬੰਧੀ ਪੁੱਛਿਆ ਗਿਆ ਜਿਨ੍ਹਾਂ ਕੋਈ ਸ਼ਿਕਾਇਤ ਨਹੀਂ ਕੀਤੀ ਗਈ। ਸ੍ਰੀ ਬੰਗੜ ਨੇ ਦੱਸਿਆ ਕਿ ਰਜਿਸਟਰੀਆਂ ਕਰਨ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸੇ ਕਿਸਮ ਦਾ ਕੋਈ ਵੀ ਕੰਮ ਬਕਾਇਆ ਨਹੀਂ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਦਫਤਰਾਂ ਵਿਖੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਸ੍ਰੀ ਬੰਗੜ੍ਹ ਨੇ ਕਿਹਾ ਕਿ ਦਫਤਰਾਂ ਵਿਖੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ, ਜੇਕਰ ਕਿਸੇ ਨੂੰ ਕੋਈ ਦਿੱਕਤ ਹੈ ਤਾਂ ਉਹ ਦਫਤਰੀ ਸਮੇਂ ਦੌਰਾਨ ਉਨ੍ਹਾਂ ਨਾਲ ਰਾਬਤਾ ਕਰ ਕੇ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ, ਜਿਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
*ਫੋਟੋ ਕੈਪਸ਼ਨ: ਐਸਡੀਐਮ ਚੇਤਨ ਬੰਗੜ ਚੈਕਿੰਗ ਕਰਦੇ ਹੋਏ।*