
ਫਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਮਹਾਂ-ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖ ਕੇ ਮੌਕੇ ਗਹਿਰ ਗੰਭੀਰ ਸ਼ਿਵ ਮੰਦਰ ਹਰਨਾਮ ਨਗਰ ਸਰਹਿੰਦ ਵਿਖੇ ਵਿਸੇਸ਼ ਸਮਾਗਮ ਕੀਤਾ ਗਿਆ। ਇਸ ਮੌਕੇ ਜਲ ਅਭਿਸ਼ੇਕ ਦੇ ਪ੍ਰੋਗਰਾਮ ਵਿਚ ਮਹੰਤ ਡਾ. ਸਿਕੰਦਰ ਸਿੰਘ ਨੇ ਵਿਸੇਸ਼ ਤੌਰ ‘ਤੇ ਸਿਰਕਤ ਕੀਤੀ। ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਭਰਵਾਂ ਸਵਾਗਤ ਕਰਦੇ ਹੋਏ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਬਾਬਾ ਬਲਵੰਤ ਸਿੰਘ, ਆੜਤੀ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ, ਨੌਰੰਗ ਸਿੰਘ ਖਰੌੜ, ਹਮੀਰ ਸਿੰਘ, ਕਸ਼ਮੀਰ ਸਿੰਘ, ਸੱਜਨ ਸਿੰਘ ਨੰਬਰਦਾਰ ਅਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ।
*ਫੋਟੋ ਕੈਪਸ਼ਨ: ਮਹੰਤ ਡਾ. ਸਿਕੰਦਰ ਸਿੰਘ ਅਤੇ ਹੋਰ ਪੂਜਾ ਕਰਵਾਉਂਦੇ ਹੋਏ।*