ਚੇਅਰਮੈਨ ਗੁਰਵਿੰਦਰ ਢਿਲੋ ਦੀ ਅਗਵਾਈ ‘ਚ ਖੇੜਾ ਬਲਾਕ ਦੇ ਆਗੂਆਂ ਨੇ ਸੂਬਾ ਪ੍ਰਧਾਨ ਅਰੋੜਾ ਨਾਲ ਕੀਤੀ ਮੁਲਾਕਾਤ
ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਦਰ ਦੀ ਭਾਜਪਾ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆ ਕਿਹਾ ਕਿ ਕੇਦਰ ਵਲੋਂ ਪੰਜਾਬ ਦੇ ਕਰੀਬ 10 ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕਣ ਦੇ ਬਾਵਜੂਦ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਵਾਹਦੇ ਪੂਰੇ ਕਰੇਗੀ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਵਿਚ ਕੋਈ ਤੋਟ ਨਹੀਂ ਆਉਂਣ ਦਵੇਗੀ। ਉਹ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਦੀ ਅਗਵਾਈ ਵਿਚ ਪਾਰਟੀ ਦੇ ਬਲਾਕ ਖੇੜਾ ਦੇ ਆਗੂਆਂ ਦੇ ਇਕ ਵਫਦ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਹਿਣੀ ਅਤੇ ਕਰਨੀ ਦੀ ਪਰਪੱਕ ਹੈ ਜਦੋ ਕਿ ਵਿਰੋਧੀਆਂ ਪਾਸ ਲੋਕਾਂ ਵਿਚ ਜਾਣ ਲਈ ਕੋਈ ਠੋਸ ਪ੍ਰੋਗਰਾਮ ਨਾ ਹੋਣ ਕਾਰਣ ਉਹ ਝੂਠ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ ਜਿਸ ਤੋਂ ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਦਾ ਸੱਦਾ ਦਿਤਾ। ਉਨ੍ਹਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਉਂਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਵੀ ਤਿਆਰੀਆਂ ਵਿੱਢਣ ਦਾ ਸੱਦਾ ਦਿਤਾ। ਇਸ ਮੌਕੇ ਸ੍ਰੀ ਢਿਲੋ ਅਤੇ ਵਫਦ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੀ ਸਲਾਘਾ ਕਰਦਿਆ ਇਸ ਨੂੰ ਸਖਤੀ ਨਾਲ ਜਾਰੀ ਰਖਣ ਦੀ ਗੰਲ ਆਖੀ। ਸ੍ਰੀ ਅਰੋੜਾ ਨੇ ਭਰੋਸਾ ਦਿਤਾ ਕਿ ਭ੍ਰਿਸ਼ਟਾਚਾਰ ਖਿਲਾਫ਼ ਮੁਹਿੰਮ ਨੂੰ ਵੀ ਹੋਰ ਸਖਤੀ ਨਾਲ ਤੇਜ ਕੀਤਾ ਜਾ ਰਿਹਾ ਤਾਂ ਜੋਂ ਪੰਜਾਬ ਦੀ ਜਨਤਾ ਨੂੰ ਕੋਈ ਮੁਸਕਲ ਪੇਸ਼ ਨਾ ਆਵੇ। ਇਸ ਮੌਕੇ ਪਾਰਟੀ ਆਗੂ ਪ੍ਰਹਿਲਾਦ ਸਿੰਘ, ਗੁਰਕਰਮ ਸਿੰਘ, ਸੁਖਵੀਰ ਸਿੰਘ ਅਤੇ ਸ਼ੁਕਰ ਦੀਨ ਆਦਿ ਹਾਜ਼ਰ ਸਨ। ਉਨ੍ਹਾਂ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ ਪੱਖੀ ਉਪਰਾਲਿਆਂ ਦੀ ਸਲਾਘਾ ਕਰਦਿਆ ਸਰਕਾਰ ਦਾ ਡੱਟ ਕੇ ਸਾਥ ਦੇਣ ਦਾ ਭਰੋਸਾ ਦਿਤਾ।
*ਫ਼ੋਟੋ ਕੈਪਸ਼ਨ: ਚੇਅਰਮੈਨ ਗੁਰਵਿੰਦਰ ਸਿੰਘ ਢਿਲੋ ਅਤੇ ਹੋਰ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਮੁਲਾਕਾਤ ਕਰਦੇ ਹੋਏ।*