ਡੀਐਸਪੀ ਰਾਜ ਕੁਮਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੰਦੂਪੁਰ ‘ਚ ਕੀਤਾ ਅਗਾਜ਼

ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ‘ਤੇ ਥਾਣਾ ਬਡਾਲੀ ਅਲਾ ਸਿੰਘ ਵਿਖੇ ਪੈਂਦੇ ਪਿੰਡ ਹਿੰਦੂਪੁਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅੰਗਾਜ ਡੀਐਸਪੀ ਰਾਜ ਕੁਮਾਰ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਪੁਲੀਸ ਮੁੱਖੀ ਸ਼ੁਭਮ ਅਗਰਵਾਲ ਦੀ ਅਗਵਾਈ ਵਿੱਚ ਪਿੰਡਾਂ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਹ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਦੀ ਅਪੀਲ ਕਰਦਿਆ ਕਿਹਾ ਕਿ ਨਸਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰਖਿਆ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਵੱਲ ਵਿਸੇਸ ਧਿਆਨ ਰਖਣ ਦੀ ਅਪੀਲ ਕਰਦਿਆ ਕਿਹਾ ਕਿ ਜੇਕਰ ਕੋਈ ਨਸ਼ਾ ਛੱਡਣਾ ਚਾਹੇ ਤਾਂ ਪੁਲੀਸ ਉਸ ਨੂੰ ਸਹਿਯੋਗ ਦੇ ਕੇ ਨਸ਼ਾ ਛਡਾਓ ਕੇਦਰ ਵਿਚ ਦਾਖਲ ਕਰਵਾ ਦਵੇਗੀ। ਇਸ ਮੌਕੇ ਐਸਐਚਓ ਮਨਪ੍ਰੀਤ ਸਿੰਘ ਦਿਓਲ ਨੇ ਕਿਹਾ ਕਿ ਉਹ 24 ਘੰਟੇ ਜਨਤਾ ਦੀ ਸੇਵਾ ਲਈ ਹਾਜ਼ਰ ਹਨ ਤਾ ਕਿ ਇਸ ਨਸ਼ਿਆਂ ਦੀ ਲਾਹਨਤ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਸਟੇਟ ਐਵਾਰਡੀ ਨੌਰੰਗ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਚੀਜ਼ ਦੀ ਮੰਗ ਨਹੀਂ ਹੋਵੇਗੀ ਤਾਂ ਪੂਰਤੀ ਆਪਣੇ ਆਪ ਖਤਮ ਹੋ ਜਾਵੇਗੀ ਇਸ ਕਰਕੇ ਸਾਡਾ ਫਰਜ਼ ਬਣਦਾ ਹੈ ਕਿ ਪਿੰਡਾਂ ਦੇ ਵਿੱਚੋਂ ਨਸ਼ੇ ਦੀ ਮੰਗ ਨੂੰ ਬਿਲਕੁਲ ਖਤਮ ਕੀਤਾ ਜਾਵੇ। ਇਸ ਮੌਕੇ ਇੰਸਪੈਕਟਰ ਅਮਨ ਬੈਦਵਾਨ ਨੇ ਲੋਕਾਂ ਤੋ ਨੱਸਿਆ ਦੀ ਲਾਹਨਤ ਨੂੰ ਹੱਲ ਕਰਨ ਲਈ ਸੁਝਾਅ ਮੰਗੇ। ਇਸ ਮੌਕੇ ਗੁਰਵਿੰਦਰ ਸਿੰਘ ਚੁੰਨੀ ਨੇ ਨਸ਼ਿਆਂ ਨੂੰ ਖਤਮ ਕਰਨ ਲਈ ਇਲਾਕੇ ਵਲੋਂ ਸਹਿਯੋਗ ਦਾ ਭਰੋਸਾ ਦਿੱਤਾ, ਸਟੇਜ ਸਕੱਤਰ ਦੀ ਭੂਮਿਕਾ ਮਨਜੀਤ ਸਿੰਘ ਲੋਹਾਖੇੜੀ ਨੇ ਬਾਖੂਬੀ ਨਿਭਾਈ। ਇਸ ਮੌਕੇ ਹਿੰਦਪੁਰ ਅਤੇ ਈਸਰਹੇਲ ਆਦਿ ਪਿੰਡਾਂ ਦੇ ਲੋਕ ਹਾਜ਼ਰ ਸਨ। ਅਖੀਰ ਵਿਚ ਲੋਕਾਂ ਨੇ ਡੀਐਸਪੀ ਰਾਜ ਕੁਮਾਰ ਨਾਲ ਨਿਜੀ ਤੋਰ ‘ਤੇ ਮੁਲਾਕਾਤ ਕੀਤੀ ਅਤੇ ਪੁਲਿਸ ਨੂੰ ਸਹਿਯੋਗ ਦਾ ਭਰੋਸਾ ਦਿਤਾ।

ਫੋਟੋ ਕੈਪਸ਼ਨ: ਡੀਐਸਪੀ ਰਾਜ ਕੁਮਾਰ ਸੰਬੋਧਨ ਕਰਦੇ ਹੋਏ।

ਫੋਟੋ ਕੈਪਸ਼ਨ: ਡੀਐਸਪੀ ਰਾਜ ਕੁਮਾਰ ਅਤੇ ਹੋਰ ਨਸ਼ਿਆਂ ਖਿਲਾਫ਼ ਮੁਹਿੰਮ ਦਾ ਅਗਾਜ ਕਰਦੇ ਹੋਏ।

Leave a Comment