
ਸਿਵਲ ਅਤੇ ਪੁਲੀਸ ਪ੍ਰਸਾਸ਼ਨ ਨੂੰ ਲੋਕਾਂ ਦੇ ਮੱਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਕਿਹਾ
ਮੰਡੀ ਗੋਬਿੰਦਗੜ੍ਹ, (ਅਜੇ ਕੁਮਾਰ): ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕੇ ਦੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਉਂਣ ਅਤੇ ਲੋਕਾਂ ਦੇ ਮੱਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਸਿਵਲ ਅਤੇ ਪੁਲੀਸ ਪ੍ਰਸਾਸ਼ਨ ਅਧਿਕਾਰੀਆਂ ਦੀ ਇਕ ਅਹਿਮ ਮੀਟਿੰਗ ਕੀਤੀ ਅਤੇ ਲੋਕਾਂ ਦੇ ਮੱਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਲਈ ਕਿਹਾ। ਮੀਟਿੰਗ ਵਿਚ ਐਸਡੀਐਮ ਚੇਤਨ ਬੰਗੜ੍ਹ, ਉਪ ਪੁਲੀਸ ਕਪਤਾਨ ਗੁਰਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਾਮਲ ਸਨ। ਮੀਟਿੰਗ ਵਿੱਚ ਇੱਕ ਇੱਕ ਕਰਕੇ ਸਾਰੇ ਹੀ ਵਿਭਾਗਾਂ ਦੇ ਕੰਮਾਂ ਦਾ ਹਲਕਾ ਵਿਧਾਇਕ ਨੇ ਲੇਖਾ-ਜੋਖ਼ਾ ਕੀਤਾ ਅਤੇ ਹੋਰ ਤੇਜੀ ਲਿਆਉਂਣ ਦੀ ਹਦਾਇਤ ਕੀਤੀ। ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਬਲਾਕ ਕੁਆਰਡੀਨੇਟਰਾਂ ਨੇ ਵੀ ਸਿਰਕਤ ਕੀਤੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸਕਲਾਂ ਬਾਰੇ ਵਿਸਥਾਰ ਵਿਚ ਦਸਿਆ ਜਿਨ੍ਹਾਂ ਨੂੰ ਤੁਰੰਤ ਦੂਰ ਕਰਨ ਲਈ ਮੌਕੇ ਤੇ ਹੀ ਹਦਾਇਤ ਕੀਤੀ ਗਈ।
ਫੋਟੋ ਕੈਪਸ਼ਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਧਿਕਾਰੀਆਂ ਅਤੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ