
ਅਮਲੋਹ, (ਅਜੇ ਕੁਮਾਰ): ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਆਪਣੇ ਜੱਦੀ ਪਿੰਡ ਮਛਰਾਏ ਖੁਰਦ ਵਿਖੇ ਇੰਟਰਲਾਕਿੰਗ ਟਾਇਲ ਫਿਰਨੀ ਦੀ ਸੀਵਰੇਜ ਅਤੇ ਸੋਲਰ ਲਾਇਟਾ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਹਿਣੀ ਅਤੇ ਕਰਨੀ ਦੀ ਪਰਪੱਕ ਹੈ ਅਤੇ ਚੋਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਸਾਰੇ ਵਾਹਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਨੂੰ ਸਹਿਰੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਪੰਚਾਇਤਾਂ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਕਰਵਾਉਂਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਹਰਦੀਪ ਸਿੰਘ, ਹਰਵਿੰਦਰ ਸਿੰਘ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਅਵਤਾਰ ਸਿੰਘ ਨੰਬਰਦਾਰ, ਭਜਨ ਸਿੰਘ, ਭਿੰਦਰ ਸਿੰਘ, ਸਵਰਨਜੀਤ ਸਿੰਘ, ਰੁਪਿੰਦਰ ਸਿੰਘ, ਪਰਮਿੰਦਰ ਸਿੰਘ, ਅਮਰੀਕ ਸਿੰਘ ਫੌਜੀ, ਪਵਿੱਤਰ ਸਿੰਘ ਅਤੇ ਸਕਿੰਦਰ ਸਿੰਘ ਆਦਿ ਹਾਜ਼ਰ ਸਨ। ਪਿੰਡ ਵਾਸੀਆਂ ਨੇ ਇਸ ਮੌਕੇ ਸਰਪੰਚ ਹਰਦੀਪ ਸਿੰਘ ਦੀ ਅਗਵਾਈ ਹੇਠ ਵਿਧਾਇਕ ਦਾ ਸਨਮਾਨ ਵੀ ਕੀਤਾ।
ਫੋਟੋ ਕੈਪਸ਼ਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮਛਰਾਏ ਖੁਰਦ ‘ਚ ਸਕੀਮਾਂ ਦਾ ਉਦਘਾਟਨ ਕਰਦੇ ਹੋਏ।