
ਫ਼ਤਹਿਗੜ੍ਹ ਸਾਹਿਬ, (ਅਜੇ ਕੁਮਾਰ): ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਅੱਜ ਇਥੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਨੂੰ ਘਰਾਂ ਤੋਂ ਜਬਰੀ ਫੜ੍ਹ ਕੇ ਥਾਣੇ ਅਤੇ ਜੇਲ੍ਹਾ ਵਿਚ ਬੰਦ ਕਰਨ ਦੀ ਸਖਤ ਸਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰ ਪਿੰਡੋ ਕਰਨ ਲਈ ਸਰਕਾਰ ਵਲੋਂ ਇਹ ਜਬਰ ਕੀਤਾ ਜਾ ਰਿਹਾ ਹੈ ਜੋਂ ਬਰਦਾਸਤ ਯੋਗ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸ਼ਾਂਤੀ ਪੂਰਵਕ ਧਰਨੇ ਮੁਜ਼ਾਹਰੇ ਕਰਨ ਦਾ ਮੌਲਿਕ ਅਧਿਕਾਰ ਹੈ ਜਿਸ ਨੂੰ ਮੌਜੂਦਾ ਸਰਕਾਰ ਕੁਚਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਧੱਕੇਸ਼ਾਹੀ ਤੁਰੰਤ ਬੰਦ ਕਰਨੀ ਚਾਹੀਦੀ ਹੈ ਨਹੀਂ ਤਾਂ ਆਉਂਣ ਵਾਲੇ ਸਮੇਂ ਵਿਚ ਇਸ ਦੇ ਨਤੀਜੇ ਭੁਗਤਣੇ ਪੇਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਲੜ੍ਹਾਈ ਨਾਲ ਖੜ੍ਹੇ ਹਨ। ਇਸ ਮੌਕੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਸ਼ਾਹਪੁਰ ਅਤੇ ਬਲਵਿੰਦਰ ਸਿੰਘ ਬਹਾਰਨ ਆਦਿ ਹਾਜ਼ਰ ਸਨ।
ਫ਼ੋਟੋ ਕੈਪਸਨ: ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ।