
*ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)*
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕਾਰਜਕਾਰਨੀ ਦੇ ਮੈਂਬਰ ਕੁਲਦੀਪ ਸਿੰਘ ਪਹਿਲਵਾਨ ਨੇ ਆਪਣੇ ਸਾਥੀਆਂ ਦੇ ਨਾਲ ਨਵ-ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੁਲਦੀਪ ਸਿੰਘ ਪਹਿਲਵਾਨ ਅਤੇ ਅਮਰਿੰਦਰ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਗਰਵਾਲ ਬਹੁਤ ਹੀ ਸੁਲਝੇ ਹੋਏ ਅਫਸਰ ਹਨ ਇਨ੍ਹਾਂ ਨੇ ਪਹਿਲਾਂ ਵੀ ਪੰਜਾਬ ਵਿੱਚ ਕੰਮ ਕੀਤਾ ਹੈ ਅਤੇ ਚੰਗੇ ਕੰਮ ਕਰਕੇ ਦਿਖਾਏ ਹਨ। ਉਨ੍ਹਾਂ ਆਸ ਕੀਤੀ ਕਿ ਪਵਿੱਤਰ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਵੀ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ ਜੋ ਉਨਾਂ ਨੂੰ ਇਸ ਪਵਿੱਤਰ ਧਰਤੀ ਦੇ ਉੱਤੇ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਲੋਕ ਬਹੁਤ ਚੰਗੇ ਹਨ ਅਤੇ ਸ਼ਾਂਤ ਸੁਭਾਅ ਹਨ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ ਉਹ ਇਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਦੇ ਨਾਲ ਨਿਭਾਉਣਗੇ।
*ਫੋਟੋ ਕੈਪਸ਼ਨ: ਅਕਾਲੀ ਦਲ ਅੰਮ੍ਰਿਤਸਰ ਦੇ ਕੁਲਦੀਪ ਸਿੰਘ ਪਹਿਲਵਾਨ ਅਤੇ ਹੋਰ ਜ਼ਿਲ੍ਹਾ ਪੁਲੀਸ ਮੁੱਖੀ ਸੁਭਮ ਅਗਰਵਾਲ ਦਾ ਸਨਮਾਨ ਕਰਦੇ ਹੋਏ।*