*ਸਿਵਲ ਸਰਜਨ ਨੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ*

*ਸਿਵਲ ਸਰਜਨ ਨੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ*

 

*ਕਿਹਾ: ਗੈਰ ਸੰਚਾਰੀ ਬਿਮਾਰੀਆਂ ਦੀ ਸਿਹਤ ਕੇਂਦਰਾਂ ਤੇ ਕੀਤੀ ਜਾ ਰਹੀ ਹੈ ਮੁਫਤ ਜਾਂਚ*

*ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)*

ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ‘ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ’ ਤਹਿਤ 31 ਮਾਰਚ ਤੱਕ ਚਲਾਈ ਜਾ ਰਹੀ ਮੁਹਿੰਮ ਦੇ ਟੀਚੇ ਨੂੰ ਸਮੇਂ ਸਿਰ ਪੂਰਾ ਕਰਨ ਲਈ ਜਿਲੇ੍ਹ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਇਸ ਪ੍ਰੋਗਰਾਮ ਤਹਿਤ ਸਿਹਤ ਕੇਂਦਰਾਂ ਵਿੱਚ ਆਉਣ ਵਾਲੇ 30 ਸਾਲ ਤੋਂ ਉੱਪਰ ਦੀ ਉਮਰ ਵਰਗ ਦੇ ਵਿਅਕਤੀਆਂ ਦੀ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ ਬਲੱਡ ਸ਼ੂਗਰ ਅਤੇ ਕੈਂਸਰ ਆਦਿ ਦੀ ਸਕਰੀਨਿੰਗ ਕਰਨੀ ਅਤੇ ਉਨ੍ਹਾਂ ਦਾ ਮੁਕੰਮਲ ਡਾਟਾ ਪੋਰਟਲ ‘ਤੇ ਅਪਲੋਡ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੂਬਾ ਪੱਧਰ ਤੋਂ ਮਿਲੇ ਟੀਚੇ ਨੂੰ ਪੂਰਾ ਕਰਨ ਲਈ ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਏ ਜਾਣ ,ਚੈੱਕਅਪ ਦੌਰਾਨ ਗੈਰ ਸੰਚਾਰੀ ਬਿਮਾਰੀਆਂ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ ਕਾਰਡ ਬਣਾ ਕੇ ਤੁਰੰਤ ਮੁਫਤ ਇਲਾਜ ਕੀਤਾ ਜਾਵੇ ਅਤੇ ਉਨ੍ਹਾਂ ਦਾ ਕਾਰਡ/ਡਾਟਾ ਪੋਰਟਲ ਤੇ ਵੀ ਅਪਲੋਡ ਕੀਤਾ ਜਾਵੇ, ਜਦੋ ਕਿ ਗੰਭੀਰ ਹਾਲਤ ਵਾਲਿਆ ਨੂੰ ਉਚੇਰੀਆਂ ਸਿਹਤ ਸੰਸਥਾਵਾਂ ਵਿੱਚ ਰੈਫਰ ਕੀਤਾ ਜਾਵੇ ਤਾਂ ਕਿ ਉਨ੍ਹਾਂ ਦਾ ਇਲਾਜ ਹੋ ਸਕੇ। ਉਨ੍ਹਾਂ 30 ਸਾਲ ਤੋਂ ਵਧੇਰੇ ਉਮਰ ਵਾਲਿਆਂ ਨੂੰ ਆਪਣੇ ਨੇੜੇ ਦੇ ਸਿਹਤ ਕੇਂਦਰਾਂ ਵਿੱਚ ਜਾ ਕੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਮੁਫਤ ਜਾਂਚ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਮਰੀਕ ਸਿੰਘ ਚੀਮਾ, ਜਿਲਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜਿਲਾ ਪ੍ਰੀਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ‘ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਵਿੱਕੀ ਵਰਮਾ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।

 

*ਫੋਟੋ ਕੈਪਸ਼ਨ: ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ।*

Leave a Comment