- *ਖੇਡਾਂ ਵਿਦਿਆਰਥੀ ਜੀਵਨ ਵਿੱਚ ਆਤਮ ਵਿਸ਼ਵਾਸ ਭਰਦੀਆਂ ਹਨ-ਮੋਨਿਕਾ ਸਹਿਗਲ*
*ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਵਿਚ ਖੇਡ ਮੁਕਾਬਲੇ ਕਰਵਾਏ*
*ਅਮਲੋਹ,(ਅਜੇ ਕੁਮਾਰ)*
ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਤੂਰਾਂ ਵਿਖੇ ਪ੍ਰਿੰਸੀਪਲ ਮੋਨਿਕਾ ਸਹਿਗਲ ਦੀ ਰਹਿਨੁਮਾਈ ਹੇਠ 39ਵੀਂ ਸਲਾਨਾ ਐਥਲੈਟਿਕ ਮੀਟ ਕਰਵਾਈ ਗਈ। ਇਸ ਦੌਰਾਨ ਕਾਲਜ ਵਿਖੇ ਵੱਖ-ਵੱਖ ਖੇਡ ਮੁਕਾਬਲੇ ਜਿਵੇਂ 100, 200, 400 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁੱਟ, ਲੈਮਨ ਰੇਸ, ਥਰੀ ਲੈਗ ਰੇਸ, ਜੈਵਲਿਨ ਥਰੋਅ ਅਤੇ ਟੱਗ ਆਫ ਵਾਰ (ਲੜਕੇ/ਲੜਕੀਆਂ) ਆਦਿ ਕਰਵਾਏ ਗਏ। ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ/ਨਾਨ ਟਚਿੰਗ ਸਟਾਫ ਮੈਂਬਰਾਂ ਦੇ ਵੀ ਮੁਕਾਬਲਿਆਂ ਵਿਚ ਭਾਗ ਲਿਆ। ਕਾਲਜ ਪ੍ਰਿੰਸੀਪਲ ਮੋਨਿਕਾ ਸਹਿਗਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਖੇਡਾਂ ਵਿਦਿਆਰਥੀ ਦੇ ਜੀਵਨ ਵਿੱਚ ਜਿੱਥੇ ਆਤਮ ਵਿਸ਼ਵਾਸ ਭਰਦੀਆਂ ਹਨ ਉੱਥੇ ਆਪਸੀ ਮਿਲਵਰਤਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿਤਾ। ਇਸ ਦੌਰਾਨ ਜੇਤੂ ਵਿਦਿਆਰਥੀਆਂ ਵਿੱਚੋਂ ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਅਮਰਿੰਦਰ ਸਿੰਘ ਅਤੇ ਲੜਕੀਆਂ ਵਿੱਚੋਂ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੂੰ ਬੈਸਟ ਅਥਲੀਟ ਚੁਣਿਆ ਗਿਆ।
*ਫੋਟੋ ਕੈਪਸਨ: ਜਵਾਹਰ ਲਾਲ ਨਹਿਰੂ ਸਰਕਾਰੀ ਕਾਲਜ ਪਿੰਡ ਤੂਰਾਂ ਵਿਖੇ ਖੇਡ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਮੋਨਿਕਾ ਸਹਿਗਲ ਅਤੇ ਹੋਰ।*