Home » *ਸਿਹਤ ਵਿਭਾਗ ਨੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਮੈਡੀਕਲ ਅਫਸਰ ਡਾ ਰਮਨ ਜਿੰਦਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ ਆਦਿ ਸ਼ਾਮਲ ਸਨ ਵੱਲੋਂ ਜੀਟੀ ਰੋਡ ਸਰਹਿੰਦ ਵਿਖੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ਕੀਤੀ ਗਈ ਅਤੇ ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟ ਐਕਟ (ਕੋਟਪਾ) ਦੀ ਉਲੰਘਣਾ ਕਰਨ ਵਾਲੇ 13 ਦੁਕਾਨਦਾਰਾਂ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਵਾਲੇ 2 ਵਿਅਕਤੀਆਂ ਦੇ ਮੌਕੇ ਤੇ ਹੀ ਚਲਾਨ ਕੀਤੇ ਗਏ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਦੱਸਿਆ ਕਿ ਖਾਣ-ਪੀਣ ਦੀਆਂ ਵਸਤਾਂ ਦੇ ਨਾਲ ਤੰਬਾਕੂ ਪਦਾਰਥ ਵੇਚਣਾ ਅਪਰਾਧ ਹੈ ਅਤੇ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨ ਦੀ ਮਨਾਹੀ ਹੈ। ਇਸ ਲਈ ਕੋਟਪਾ ਦੀ ਉਲੰਘਣਾ ਕਰਨ ਵਾਲੇ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਵੱਲੋਂ ਤੰਬਾਕੂ ਪਦਾਰਥਾਂ ਦੀ ਇਸ਼ਤਿਹਾਰਬਾਜ਼ੀ ਨਾ ਕੀਤੀ ਜਾਵੇ। ਮੈਡੀਕਲ ਅਫਸਰ ਡਾ ਰਮਨ ਜਿੰਦਲ ਨੇ ਕਿਹਾ ਕਿ ਤੰਬਾਕੂ ਕੰਟਰੋਲ ਐਕਟ ਅਨੁਸਾਰ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਕਰਨਾ ਅਤੇ ਵਿੱਦਿਅਕ ਸੰਸਥਾਵਾਂ ਦੇ ਸੌ ਗਜ਼ ਦੇ ਘੇਰੇ ਅੰਦਰ ਤੰਬਾਕੂ ਉਤਪਾਦ ਦੀ ਵਿਕਰੀ ਕਰਨ, ਕਿਸੇ ਵੀ ਵਿਅਕਤੀ ਨੂੰ ਤੰਬਾਕੂ ਪਦਾਰਥਾਂ ਦਾ ਸੇਵਨ ਕਰਨ ਲਈ ਉਤਸਾਹਿਤ ਕਰਨ ਤੇ ਪੂਰਨ ਪਾਬੰਦੀ ਹੈ। ਇਸ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ ਦੁਕਾਨਦਾਰ ਦਾ ਮੌਕੇ ਤੇ ਚਲਾਣ ਕਰਕੇ ਜੁਰਮਾਨਾ ਵਸੂਲ ਕੀਤਾ ਜਾਂਦਾ ਹੈ ਅਤੇ ਕੋਟਪਾ ਦੀਆਂ ਕਈ ਹੋਰ ਧਾਰਾਵਾਂ ਅੰਦਰ ਕੋਰਟ ਚਲਾਨ ਵੀ ਕੀਤੇ ਜਾ ਸਕਦੇ ਹਨ। *ਫੋਟੋ ਕੈਪਸ਼ਨ: ਕੋਟਪਾ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟਦੀ ਹੋਈ ਸਿਹਤ ਵਿਭਾਗ ਦੀ ਟੀਮ।*

Leave a Reply

Your email address will not be published. Required fields are marked *