Home » *ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ-2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਆਯੋਜਿਤ* *ਫ਼ਤਹਿਗੜ੍ਹ ਸਾਹਿਬ,(ਅਜੇ ਕੁਮਾਰ)* ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਨੇ 2024 ਪਾਸ ਆਊਟ ਬੈਚ ਲਈ ਕਨਵੋਕੇਸ਼ਨ ਦਾ ਆਯੋਜਨ ਕੀਤ, ਜਿਸ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਿਗਰੀਆਂ ਦਿਤੀਆਂ। ਵਾਈਸ-ਚਾਂਸਲਰ ਪ੍ਰੋ. ਪ੍ਰਿਤ ਪਾਲ ਸਿੰਘ ਨੇ ਪ੍ਰਧਾਨਗੀ ਕਰਦਿਆ ਯੂਨੀਵਰਸਿਟੀ ਦੀਆਂ ਸਾਨਦਾਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਮੁੱਖ-ਮਹਿਮਾਨ ਨੂੰ ਜੀ ਆਇਆ ਆਖਿਆ। ਇਸ ਮੌਕੇ ਸਭ ਤੋਂ ਵੱਧ ਅੰਕ ਲੈਣ ਵਾਲੇ ਤਿੰਨ ਵਿਦਿਆਰਥੀਆਂ ਨੂੰ ਮੈਡਲ ਅਤੇ 33 ਖੋਜ ਵਿਦਵਾਨਾਂ ਨੇ ਪੀਐਚਡੀ ਦੀ ਡਿਗਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ 700 ਤੋਂ ਵੱਧ ਵਿਦਿਆਰਥੀਆਂ ਨੇ ਪੋਸਟ ਗ੍ਰੈਜੂਏਟ ਅਤੇ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕੀਤੀਆਂ ਅਤੇ 27 ਵਿਦਿਆਰਥੀਆਂ ਨੂੰ ਯੂਨੀਵਰਸਿਟੀ ਮੈਡਲ ਪ੍ਰਦਾਨ ਕੀਤੇ ਗਏ। ਸ੍ਰੀ ਕਟਾਰੀਆ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਆਪਣੇ ਆਪ ਨੂੰ ਸਮਰਪਿਤ ਕਰਨ ਅਤੇ ਇੱਕ ਉੱਜਵਲ ਭਵਿੱਖ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਯੂਨੀਵਰਸਿਟੀ ਦੀ ਸਾਨਦਾਰ ਕਾਰਗੁਜ਼ਾਰੀ ਲਈ ਵੀ ਸਲਾਘਾ ਕੀਤੀ। ਵਾਈਸ ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਫੈਕਲਟੀ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਦਸਿਆ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਸਭ ਤੋਂ ਵਧੀਆ ਸੰਭਵ ਵਾਤਾਵਰਣ ਪ੍ਰਦਾਨ ਕਰਨ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਉੱਤਮਤਾ ਪ੍ਰਾਪਤ ਕਰਨ ਲਈ, ਯੂਨੀਵਰਸਿਟੀ ਖੋਜ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਯੂਨੀਵਰਸਿਟੀ ਜਲਦੀ ਹੀ ਦੇਸ਼ ਦੇ ਸਭ ਤੋਂ ਵਧੀਆ ਉੱਚ ਸਿੱਖਿਆ ਸੰਸਥਾਨ ਵਜੋਂ ਉਭਰੇਗੀ। ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਧੰਨਵਾਦ ਕੀਤਾ। ਇਸ ਮੌਕੇ ਟਰੱਸਟ ਸਕੱਤਰ ਹਰਪਾਲ ਸਿੰਘ ਭਾਟੀਆ, ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਜਰਨੈਲ ਸਿੰਘ ਡੋਗਰਾਵਾਲਾ, ਜਸਮੇਰ ਸਿੰਘ ਲਾਛੜੂ, ਸੁਰਜੀਤ ਸਿੰਘ ਗੜ੍ਹੀ, ਰਣਜੀਤ ਸਿੰਘ ਕਾਹਲੋਂ, ਯੂਨੀਵਰਸਿਟੀ ਦੇ ਸੈਨੇਟਰ ਡਾ. ਗੁਰਮੋਹਨ ਸਿੰਘ ਵਾਲੀਆ, ਅਮਰਜੀਤ ਸਿੰਘ ਚਾਵਲਾ, ਰਾਵਿੰਦਰ ਸਿੰਘ ਚੱਕ, ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਅਤੇ ਪ੍ਰਿੰਸੀਪਲ ਡਾ: ਲਖਬੀਰ ਸਿੰਘ ਆਦਿ ਹਾਜ਼ਰ ਸਨ। *ਫ਼ੋਟੋ ਕੈਪਸਨ: ਗਵਰਨਰ ਗੁਲਾਬ ਚੰਦ ਕਟਾਰੀਆਂ ਡਿਗਰੀਆਂ ਤਕਸੀਮ ਕਰਦੇ ਹੋਏ।*

Leave a Reply

Your email address will not be published. Required fields are marked *