
*ਅਕਾਲੀ ਆਗੂਆਂ ਨੇ ਸਿੰਘ ਸਾਹਿਬਾਨ ਨੂੰ ਹਟਾਉਂਣ ਦੇ ਫ਼ੈਸਲੇ ‘ਤੇ ਦੁਖ ਪ੍ਰਗਟਾਇਆ*
*ਫਤਹਿਗੜ੍ਹ ਸਾਹਿਬ,(ਅਜੇ ਕੁਮਾਰ)*
ਸ਼ੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਹੀ ਹਮੇਸ਼ਾ ਪੰਥਕ ਪਰੰਪਰਾਵਾਂ ਤੇ ਸਿਧਾਂਤਾਂ ਦੇ ਰਖਵਾਲੇ ਰਹੇ ਹਨ। ਬੀਤੇ ਦਿਨੀ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਵੱਲੋਂ ਜਥੇਦਾਰ ਸਹਿਬਾਨਾਂ ਬਾਰੇ ਲਏ ਗਏ ਫੈਸਲਿਆਂ ਨੇ ਪੰਥ ਨੂੰ ਗਹਿਰੇ ਸਦਮੇ ਵਿੱਚ ਪਾਇਆ ਹੈ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਪੇਡੂ ਵਿਕਾਸ ਬੈਕ ਦੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬੌੜ, ਮਾਰਕੀਟ ਕਮੇਟੀ ਖਮਾਣੋ ਦੇ ਸਾਬਕਾ ਚੇਅਰਮੈਨ ਜਸਮੇਰ ਸਿੰਘ ਬਡਲਾ, ਕੌਂਸਲ ਦੇ ਸਾਬਕਾ ਪ੍ਰਧਾਨ ਰਮਨ ਗੁਪਤਾ, ਸਰਕਲ ਪ੍ਰਧਾਨ ਜਸਵੀਰ ਸਿੰਘ ਵਾਲੀਆ, ਜ਼ਿਲ੍ਹਾ ਸਹਿਰੀ ਮੀਤ ਪ੍ਰਧਾਨ ਜੈਲਦਾਰ ਸੁਖਵਿੰਦਰ ਸਿੰਘ, ਜਤਿੰਦਰਪਾਲ ਸਿੰਘ ਕਾਹਲੋ, ਤਰਨਜੀਤ ਸਿੰਘ ਤਰਨੀ, ਰਵਿੰਦਰ ਸਿੰਘ ਰਾਣਾ ਸਰਪੰਚ ਅਤੇ ਜਸਵੀਰ ਸਿੰਘ ਸੇਖੋ ਨੇ ਇਥੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕਹੀ। ਉਨ੍ਹਾਂ ਇਸ ਫ਼ੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਸਿੱਖ ਜਗਤ ਦੇ ਜਜਬਾਤਾਂ ਨੂੰ ਭਾਰੀ ਠੇਸ ਪਹੁੰਚੀ ਹੈ।
*ਫੋਟੋ ਕੈਪਸ਼ਨ: ਅਕਾਲੀ ਆਗੂ ਜਗਦੀਪ ਸਿੰਘ ਚੀਮਾ ਅਤੇ ਹੋਰ ਜਾਣਕਾਰੀ ਦਿੰਦੇ ਹੋਏ।*