*ਲੁੱਟਾਂ ਖੋਹਾਂ ਦੇ ਮਾਮਲੇ ‘ਚ ਪੀਓ ਸਟਾਫ਼ ਨੇ ਭਗੌੜਾ ਕੀਤਾ ਕਾਬੂ*
*ਫ਼ਤਹਿਗੜ੍ਹ ਸਾਹਿਬ,( ਅਜੇ ਕੁਮਾਰ)*
ਲੁੱਟਾਂ ਖੋਹਾਂ ਦੇ ਮਾਮਲੇ ਵਿੱਚ ਪੀਓ ਸਟਾਫ਼ ਫ਼ਤਹਿਗੜ੍ਹ ਸਾਹਿਬ ਨੇ ਭਗੌੜਾ ਵਿਅਕਤੀ ਗ੍ਰਿਫਤਾਰ ਕੀਤਾ ਹੈ। ਪੀਓ ਸਟਾਫ ਫਤਹਿਗੜ੍ਹ ਸਾਹਿਬ ਦੇ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਚੰਨਪ੍ਰੀਤ ਸਿੰਘ ਉਰਫ ਸਨੀ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਖਾਨਪੁਰ ਥਾਣਾ ਖਰੜ ਦੇ ਖਿਲਾਫ 25 ਫਰਵਰੀ 2021 ਨੂੰ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ, ਉਸ ਨੂੰ ਫ਼ਤਹਿਗੜ੍ਹ ਸਹਿਬ ਦ ਮਾਨਯੋਗ ਅਦਾਲਤ ਨੇ 1 ਦਸੰਬਰ 2024 ਨੂੰ ਭਗੋੜਾ ਕਰਾਰ ਦਿੱਤਾ ਸੀ, ਜਿਸ ਤੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਅਤੇ ਸਹਾਇਕ ਥਾਣੇਦਾਰ ਸੱਜਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
*ਫੋਟੋ ਕੈਪਸ਼ਨ: ਗ੍ਰਿਫਤਾਰ ਵਿਅਕਤੀ ਪੁਲਿਸ ਪਾਰਟੀ ਨਾਲ।*