ਅਮਲੋਹ ਸਕੂਲ ਨੂੰ ਜ਼ਿਲ੍ਹਾ ਪੱਧਰ ‘ਤੇ ਉੱਤਮ ਸਕੂਲ ਦਾ ਅਵਾਰਡ ਮਿਲਣਾ ਮਾਣ ਵਾਲੀ ਗੱਲ-ਵਿਧਾਇਕ ਗੈਰੀ ਬੜਿੰਗ
ਕਿਹਾ – ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ
*ਅਮਲੋਹ,(ਅਜੇ ਕੁਮਾਰ)*
ਸਕੂਲ ਆਫ਼ ਐਮੀਨੈਸ ਅਮਲੋਹ ਲੜਕੇ ਨੂੰ ਉੱਤਮ ਸਕੂਲ ਅਵਾਰਡ ਮਿਲਣਾ ਹਲਕਾ ਅਮਲੋਹ ਲਈ ਮਾਣ ਵਾਲੀ ਗੱਲ ਹੈ। ਇਸ ਨਾਲ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ ਜਿਸਦਾ ਸਿਹਰਾ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਸਕੂਲ ਮੈਨਜਮੈਂਟ ਕਮੇਟੀ ਦੀ ਮਿਹਨਤ ਨੂੰ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਕੂਲ ਆਫ਼ ਐਮੀਨੈਂਸ ਅਮਲੋਹ ਲੜਕੇ ਵਿਖੇ ਉੱਤਮ ਸਕੂਲ ਪੁਰਸਕਾਰ ਮਿਲਣ ਤੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਇਸ ਮੌਕੇ ਸਕੂਲ ਦੇ ਤਿਆਰ ਹੋਏ 4 ਕਮਰਿਆਂ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਜਿਸ ਤਹਿਤ ਵਿਦਿਆਰਥੀਆਂ ਨੂੰ ਜਿੱਥੇ ਪੜਾਈ ਲਈ ਹਰ ਸਹੂਲਤ ਦਿਤੀ ਜਾ ਰਹੀ ਹੈ ਜਿਸ ਸੱਦਕਾ ਅੱਜ ਸਰਕਾਰੀ ਸਕੂਲਾਂ ਵਿਚ ਬੱਚਿਆ ਦੀ ਗਿਣਤੀ ਵਿਚ ਚੌਖਾ ਵਾਧਾ ਹੋਇਆ ਹੈ। ਸਕੂਲ ਪ੍ਰਿੰਸੀਪਲ ਇਕਬਾਲ ਸਿੰਘ ਅਤੇ ਸਟਾਫ ਵੱਲੋਂ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਨਗਰ ਕੌਂਸਲ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਕੌਂਸਲਰ ਲਵਪ੍ਰੀਤ ਸਿੰਘ ਲਵੀ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਰਣਜੀਤ ਸਿੰਘ ਪਨਾਗ, ਦਵਿੰਦਰ ਸਿੰਘ ਰੈਹਿਲ, ਦਲਵੀਰ ਸਿੰਘ ਸੰਧੂ, ਸਰੀਤਾ ਸ਼ਰਮਾ, ਜਤਿੰਦਰ ਸਿੰਘ ਰਾਮਗੜ੍ਹੀਆ, ਰਾਕੇਸ਼ ਕੁਮਾਰ ਬੰਟੀ, ਮਹਿੰਦਰਪਾਲ ਸਿੰਘ, ਜਗਦੇਵ ਸਿੰਘ,ਮੀਨੂੰ ਪਜਨੀ, ਵੀਰਪਾਲ ਸਿੰਘ ਗਿੱਲ, ਇਸ਼ਵਰ ਚੰਦਰ, ਸੀਮਾ ਸ਼ਰਮਾ, ਅਮਰਜੀਤ ਧੀਮਾਨ ਅਤੇ ਦਫ਼ਤਰ ਇੰਚਾਰਜ਼ ਲਤਾ ਠਾਕੁਰ ਆਦਿ ਹਾਜ਼ਰ ਸਨ।
ਫੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਮਲੋਹ ਸਕੂਲ ‘ਚ ਕਮਰਿਆਂ ਦਾ ਉਦਘਾਟਨ ਕਰਦੇ ਹੋਏ।
ਫੋਟੋ ਕੈਪਸਨ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਇਕਬਾਲ ਸਿੰਘ ਅਤੇ ਹੋਰ।
Post Views: 40