ਪੰਥਕ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਬਰ ਖ਼ਾਲਸਾ ਦੇ ਘਰ ਅੱਗੇ ਲਗਾਇਆ ਧਰਨਾ

ਪੰਥਕ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਬਰ ਖ਼ਾਲਸਾ ਦੇ ਘਰ ਅੱਗੇ ਲਗਾਇਆ ਧਰਨਾ

*ਭਾਈ ਖ਼ਾਲਸਾ ਨੇ ਧਰਨੇ ਨੂੰ ਸਿਆਸਤ ਤੋਂ ਪੇ੍ਰਰਿਤ ਦਸਿਆ*

ਅਮਲੋਹ, ਮਾਰਚ 16 (ਜਗਜੀਤ ਸਿੰਘ) ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਦੇ ਜੱਦੀ ਪਿੰਡ ਖਨਿਆਣ ਵਿਚ ਉਸ ਦੀ ਰਿਹਾਇਸ਼ ਅੱਗੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਅਤੇ ਪੰਥਕ ਜਥੇਬੰਦੀਆਂ ਵਲੋਂ ਧਰਨਾ ਦੇ ਕੇ ਤਿੰਨ ਸਿੰਘ ਸਾਹਿਬਾਨ ਨੂੰ ਜਬਰੀ ਉਤਾਰਨ ਦਾ ਦੋਸ਼ ਲਾਉਂਦੇ ਹੋਏ ਸਖਤ ਸਬਦਾਂ ਵਿਚ ਨਿੰਦਾ ਕੀਤੀ ਗਈ। ਬੁਲਾਰਿਆਂ ਨੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ ਲਏ ਫ਼ੈਸਲੇ ਦੀ ਸਖਤ ਅਲੋਚਨਾ ਕਰਦਿਆ ਇਸ ਨੂੰ ਤੁਰੰਤ ਰੱਦ ਕਰਨ ਦੀ ਵੀ ਮੰਗ ਕੀਤੀ। ਧਰਨੇ ਨੂੰ ਸਾਬਕਾ ਵਿਧਾਇਕ ਰਿਟ. ਜਸਟਿਸ ਨਿਰਮਲ ਸਿੰਘ, ਸ਼੍ਰੋਮਣੀ ਕਮੇਟੀ ਮੈਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅਮਰਇੰਦਰ ਸਿੰਘ ਲਿਬੜ੍ਹਾ, ਹਰਿੰਦਰਪਾਲ ਸਿੰਘ ਟੌਹੜਾ, ਜਥੇਦਾਰ ਹਰਵੇਂਲ ਸਿੰਘ ਮਾਧੋਪੁਰ, ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈਸ ਸਕੱਤਰ ਰਾਜੇਸ਼ ਸਿੰਗਲਾ, ਅਜੀਤ ਸਿੰਘ ਮੱਕੜ, ਗੁਰਦੀਪ ਸਿੰਘ ਮੰਡੋਫ਼ਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਬਰ ਜੱਸਾ ਸਿੰਘ ਆਹਲੂਵਾਲੀਆ, ਸਾਬਕਾ ਚੇਅਰਮੈਨ ਲਖਵੀਰ ਸਿੰਘ ਥਾਬਲਾ, ਅਮਰੀਕ ਸਿੰਘ ਰੋਮੀ, ਸਾਬਕਾ ਚੇਅਰਮੈਨ ਬਲਤੇਜ ਸਿੰਘ ਮਹਿਮੂਦਪੁਰ, ਬੇਅੰਤ ਸਿੰਘ ਬੈਣਾ, ਮਨਜੀਤ ਸਿੰਘ ਸਲਾਣਾ ਅਤੇ ਹਰਦੇਵ ਸਿੰਘ ਰੰਘੇੜਾ ਆਦਿ ਨੇ ਸੰਬੋਧਨ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਮਰਿਆਦਾ ਭੰਗ ਕਰਨ ਵਾਲਿਆਂ ਲਈ ਸੰਗਤਾਂ ਦੁਆਰਾ ਚੁਣੀ ਅੰਤ੍ਰਿਗ ਕਮੇਟੀ ਫ਼ੈਸਲੇ ਲੈਣ ਲਈ ਅਧਿਕਾਰਤ ਹੈ। ਉਨ੍ਹਾਂ ਦੁਖ ਪ੍ਰਗਟ ਕੀਤਾ ਕਿ ਕੁਝ ਨੇਤਾਵਾਂ ਨੇ ਸਿਆਸਤ ਤੋਂ ਪ੍ਰੇਰਿਤ ਹੋ ਕੇ ਇਹ ਕਾਰਵਾਈ ਕੀਤੀ ਹੈ ਜਿਸ ਬਾਰੇ ਸੰਗਤ ਭਲੀਭਾਂਤ ਜਾਣਦੀ ਹੈ।

ਫੋਟੋ ਕੈਪਸ਼ਨ: ਜਸਟਿਸ ਨਿਰਮਲ ਸਿੰਘ ਅਤੇ ਹੋਰ ਭਾਈ ਰਵਿੰਦਰ ਸਿੰਘ ਖ਼ਾਲਸਾ ਦੀ ਰਿਹਾਇਸ਼ ਅੱਗੇ ਨਾਹਰੇਬਾਜੀ ਕਰਦੇ ਹੋਏ।

Leave a Comment

06:52