
ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉਪਰ ਚੱਲ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ-ਭਾਈ ਰੰਧਾਵਾ
ਸਾਬਕਾ ਸਰਪੰਚ ਲਖਵਿੰਦਰ ਸਿੰਘ ਭੱਟੋ ਦੀ ਪਤਨੀ ਦੇ ਭੋਗ ਸਮਾਗਮ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸਿਰਕਤ
ਅਮਲੋਹ,( ਅਜੇ ਕੁਮਾਰ)
ਅਮਲੋਹ ਬਲਾਕ ਦੇ ਪਿੰਡ ਭੱਟੋ ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵੀ ਲਖਵਿੰਦਰ ਸਿੰਘ ਦੀ ਪਤਨੀ ਮਨਜੀਤ ਕੌਰ ਦੇ ਆਤਮਿਕ ਸ਼ਾਂਤੀ ਲਈ ਰਖੇ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਗੁਰਦੁਆਰਾ ਸਾਹਿਬ ਪਿੰਡ ਭੱਟੋ ਵਿਚ ਪਾਇਆ ਗਿਆ ਜਿਸ ਵਿਚ ਇਲਾਕੇ ਦੀਆਂ ਨਾਮਵਰ ਸਖਸ਼ੀਅਤਾਂ, ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਪਤਵੰਤਿਆਂ ਨੇ ਸਿਰਕਤ ਕੀਤੀ ਅਤੇ ਪ੍ਰੀਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਘੇ ਪੰਥ ਪ੍ਰਚਾਰਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਪ੍ਰੀਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉਪਰ ਚੱਲ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਸ੍ਰੀ ਲਖਵਿੰਦਰ ਸਿੰਘ ਭੱਟੋ ਅਤੇ ਇਸ ਦੇ ਪ੍ਰੀਵਾਰ ਵਲੋਂ ਕੀਤੇ ਜਾ ਰਹੇ ਪੰਥ ਪ੍ਰਸਤੀ ਅਤੇ ਸਮਾਜ ਸੇਵਾ ਦੇ ਕਾਰਜ਼ਾਂ ਦੀ ਵੀ ਸਲਾਘਾ ਕੀਤੀ। ਸਮਾਗਮ ਵਿਚ ਉਘੇ ਸਮਾਜ ਸੇਵਕ ਡਾ. ਰਘਬੀਰ ਸ਼ੁਕਲਾ, ਹਰਨੇਕ ਸਿੰਘ ਮਾਜਰਾ, ਅਮਰਿੰਦਰ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ, ਪਰਮਿੰਦਰ ਕੌਰ, ਹਰਪ੍ਰੀਤ ਕੌਰ ਅਤੇ ਸੁਰਿੰਦਰ ਕੌਰ ਆਦਿ ਮੌਜੂਦ ਸਨ।
ਫੋਟੋ ਕੈਪਸ਼ਨ: ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਿਚਾਰ ਪੇਸ ਕਰਦੇ ਹੋਏ।
ਫ਼ੋਟੋ ਕੈਪਸਨ: ਸਮਾਗਮ ਵਿਚ ਸਾਮਲ ਇਲਾਕੇ ਦੀਆਂ ਸੰਗਤਾਂ।