ਪਿੰਡਾਂ ਦੇ ਪੱਧਰ ਉੱਤੇ ਹੋਰ ਤੇਜ਼ ਕੀਤਾ ਜਾਵੇਗਾ ਯੁੱਧ ਨਸ਼ਿਆਂ ਵਿਰੁੱਧ: ਐੱਸ ਡੀ ਐਮ ਚੇਤਨ ਬੰਗੜ
ਅਮਲੋਹ,(ਅਜੇ ਕੁਮਾਰ)
ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀਆਂ ਹਦਾਇਤਾਂ ਅਨੁਸਾਰ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਨੂੰ ਸਫਲ ਕਰਨ ਅਤੇ ਪਿੰਡਾਂ ਵਿੱਚ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਸਬੰਧੀ ਦਫਤਰ ਉਪ ਮੰਡਲ ਮੈਜਿਸਟਰੇਟ ਅਮਲੋਹ ਵਿਖੇ ਐੱਸਡੀਐਮ ਚੇਤਨ ਬੰਗੜ ਵੱਲੋਂ ਸਬ-ਡਵੀਜ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਨ੍ਹਾਂ ਵਿੱਚ ਮਾਲ, ਪੁਲਿਸ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਨਸ਼ੇ ਦੀਆਂ ਘਟਨਾਵਾਂ ਸਬੰਧੀ ਵੱਧ ਕੇਸ ਆਉਂਦੇ ਹਨ ਉਨ੍ਹਾਂ ਵਿੱਚ ਡਰਗ ਇੰਸਪੈਕਟਰਾਂ, ਸਿਹਤ ਵਿਭਾਗ ਦੇ ਨੁਮਾਇੰਦਿਆਂ ਨੂੰ ਲੈ ਕੇ ਪਿੰਡਾਂ ਵਿੱਚ ਸਥਿਤ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇ। ਨਸ਼ਿਆਂ ਨਾਲ ਵੱਧ ਪ੍ਰਭਾਵਿਤ ਪਿੰਡਾਂ ਵਿੱਚ ਪਹਿਲ ਦੇ ਅਧਾਰ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਹਿਤ ਸੈਮੀਨਾਰ ਲਗਾਉਣ ਸਬੰਧੀ ਵੀ ਹਦਾਇਤਾਂ ਦਿਤੀਆਂ। ਉਨ੍ਹਾਂ ਸਿਹਤ ਵਿਭਾਗ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਕਾਰਜ ਸਾਧਕ ਅਫਸਰ, ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ, ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਮੁਖੀਆਂ ਨੂੰ ਵੱਖਰੇ ਤੌਰ ’ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਫੋਟੋ ਕੈਪਸ਼ਨ: ਐਸਡੀਐਮ ਚੇਤਨ ਬੰਗੜ੍ਹ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।