
ਐੱਸਡੀਐਮ ਚੇਤਨ ਬੰਗੜ ਨੇ ਸੁਤੰਤਰਤਾ ਸੰਗਰਾਮੀਆਂ ‘ਤੇ ਉਨ੍ਹਾਂ ਦੇ ਵਾਰਸਾਂ ਦੀਆਂ ਮੁਸ਼ਕਿਲਾਂ ਸੁਣੀਆਂ
ਅਮਲੋਹ,(ਅਜੇ ਕੁਮਾਰ)
ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀਆਂ ਹਦਾਇਤਾਂ ਅਨੁਸਾਰ ਐੱਸਡੀਐਮ ਅਮਲੋਹ ਚੇਤਨ ਬੰਗੜ ਵੱਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੀਆਂ ਮੁਸ਼ਕਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਅਮਲੋਹ ਦਫਤਰ ਵਿਖੇ ਸਬ-ਡਵੀਜ਼ਨ ਪੱਧਰ ਦੀ ਮੀਟਿੰਗ ਕੀਤੀ ਜਿਸ ਵਿੱਚ ਪੰਜਾਬ ਪੁਲਿਸ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਸਾਮਲ ਹੋਏ। ਮੀਟਿੰਗ ਵਿੱਚ ਸੁਤੰਤਰਤਾ ਸੰਗਰਾਮੀ/ਵਾਰਸਾਂ ਨੂੰ ਜਦੋਂ ਕੋਈ ਵੀ ਸਮੱਸਿਆ ਦਰਪੇਸ਼ ਹੋਣ ਬਾਰੇ ਪੁੱਛਿਆ ਗਿਆ ਤਾਂ ਹਾਜ਼ਰ ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਵਾਰਸਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ। ਸ੍ਰੀ ਬੱਗੜ੍ਹ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਕੋਈ ਮੁਸਕਲ ਆਵੇ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਪਹਿਲ ਦੇ ਅਧਾਰ ‘ਤੇ ਉਸ ਦਾ ਹੱਲ ਹੋ ਸਕੇ।
ਫੋਟੋ ਕੈਪਸ਼ਨ: ਐਸਡੀਐਮ ਅਮਲੋਹ ਚੇਤਨ ਬੰਗੜ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।