ਪੰਜਾਬ ਪੁਲਸ ਵੱਲੋ ਫੌਜ ਦੇ ਅਫਸਰ ਨਾਲ ਕੁੱਟਮਾਰ ਕਰਨਾ ਬਹੁਤ ਮੰਦ ਭਾਗੀ ਘਟਨਾ-ਦਰਸ਼ਨ ਸਿੰਘ ਚੀਮਾ
ਅਮਲੋਹ(ਅਜੇ ਕੁਮਾਰ)
ਗੁਰਦੁਆਰਾ ਸਿੰਘ ਸਭਾ ਅਮਲੋਹ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪਟਿਆਲਾ ਵਿਚ ਪੁਲੀਸ ਵਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸ ਦੇ ਪੁੱਤਰ ਦੀ ਕੁਟਮਾਰ ਕਰਨ ਦੀ ਸਖਤ ਸਬਦਾਂ ਵਿਚ ਨਿੰਦਾ ਕਰਦਿਆ ਜੁਮੇਵਾਰ ਪੁਲੀਸ ਅਧਿਕਾਰੀਆਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਅਜਿਹੀ ਕਾਰਵਾਈ ਕਰਨੀ ਬਹੁਤ ਹੀ ਦੁਖਦਾਈ ਗੱਲ ਹੈ। ਇਸ ਮੌਕੇ ਪਾਰਟੀ ਆਗੂ ਗੁਰਮੀਤ ਸਿੰਘ ਰਾਮਗੜ੍ਹ, ਨੰਬਰਦਾਰ ਅਵਤਾਰ ਸਿੰਘ, ਪਰਮਜੀਤ ਸਿੰਘ ਗਿੱਲ, ਰਿਟ. ਕਾਨੂੰਗੋ. ਸੁਰਿੰਦਰ ਪਾਲ ਸਿੰਘ ਅਤੇ ਸਾਬਕਾ ਸਰਪੰਚ ਸਵਰਨ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਦਰਸਨ ਸਿੰਘ ਚੀਮਾ ਅਤੇ ਹੋਰ ਗਲਬਾਤ ਕਰਦੇ ਹੋਏ।