ਹਿਮਾਚਲ ਵਾਸੀਆਂ ਵੱਲੋਂ ਪੰਜਾਬੀਆਂ ਨਾਲ ਦੁਰਵਿਵਹਾਰ ਮੰਦਭਾਗਾ: ਚੇਅਰਮੈਨ ਗੁਰਵਿੰਦਰ ਢਿੱਲੋਂ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਕੰਗਨਾ ਰਣੌਤ ਮਾਮਲੇ ਤੋਂ ਬਾਅਦ ਪੰਜਾਬੀਆਂ ਨਾਲ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਦੁਰਵਿਵਹਾਰ ਦੀਆਂ ਘਟਨਾਵਾਂ ਹੋ ਰਹੀਆਂ ਹਨ ਜੋ ਇੱਕ ਸੱਭਿਅਕ ਸਮਾਜ ਨੂੰ ਸ਼ੋਭਾ ਨਹੀਂ ਦਿੰਦੀਆਂ। ਇਹ ਗੱਲ ਮਾਰਕੀਟ ਕਮੇਟੀ ਸਰਹਿੰਦ-ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਸਾਥੀਆ ਸਮੇਤ ਇਥੇ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਿੱਸਾ ਰਹੇ ਹਿਮਾਚਲ ਪ੍ਰਦੇਸ਼ ਦੇ ਨਿਵਾਸੀਆਂ ਨੂੰ ਸੋਚਣ ਤੇ ਸਮਝਣ ਦੀ ਲੋੜ ਹੈ ਕਿ ਹੁਣ ਕਿਹੜਾ ਯੁੱਗ ਚੱਲ ਰਿਹਾ ਹੈ। ਘਟੀਆ ਅਤੇ ਬੇਵਕੂਫ਼ੀ ਬੇਸਮਝੀ ਨਾਲ ਦੇਸ਼ ਵਿੱਚ ਨਫ਼ਰਤ ਦਾ ਮਹੌਲ ਪੈਦਾ ਹੋ ਰਿਹਾ ਹੈ ਜੋ ਕਿਸੇ ਲਈ ਵੀ ਭਵਿੱਖ ਵਿੱਚ ਚੰਗੀ ਗੱਲ ਨਹੀਂ ਹੈ। ਹਿਮਾਚਲ ਪ੍ਰਦੇਸ਼ ਵਿੱਚ ਰਾਜ ਕਰ ਰਹੀ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਨੂੰ ਸਖ਼ਤੀ ਨਾਲ ਅਜਿਹੇ ਲੋਕਾਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਜੋ ਲੋਕ ਕਾਨੂੰਨ ਨੂੰ ਹੱਥ ਵਿੱਚ ਲੈ ਕੇ ਗੈਰ ਕਾਨੂੰਨੀ ਕੰਮ ਕਰ ਰਹੇ ਹਨ। ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੂੰ ਵੀ ਸਮਝਣ ਦੀ ਲੋੜ ਹੈ ਕਿ ਉਨ੍ਹਾਂ ਦੀ ਮੌਜੂਦਗੀ ਵਿੱਚ ਸਰਾਰਤੀ ਅਨਸਰ ਨਫ਼ਰਤ ਫੈਲਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਅਜਿਹੇ ਲੋਕਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ, ਨਿਰਮਲ ਸਿੰਘ ਸੀੜਾ, ਗੁਰਚਰਨ ਸਿੰਘ ਬਲੱਗਣ, ਦਵਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਮਾਵੀ ਅਤੇ ਪ੍ਰਿੰਸ ਸੋਢੀ ਮੀਰਪੁਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਹੋਰ ਗਲਬਾਤ ਕਰਦੇ ਹੋਏ।