ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਧੌਛੀ ਕਲਾਂ ਅਤੇ ਚਨਾਰਥਲ ਕਲਾਂ ‘ਚ ਕਰਵਾਏ ਜਾਗਰੂਕਤਾ ਸਮਾਗਮ
ਫਤਹਿਗੜ੍ਹ ਸਾਹਿਬ(ਅਜੇ ਕੁਮਾਰ)
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦਾ ਇੱਕ ਇਤਿਹਸਕ ਫੈਸਲਾ ਹੈ ਜੋ ਕਿ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣ ਵਿੱਚ ਸਹਾਈ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸਡੀਐਮ ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ ਨੇ ਪਿੰਡ ਬਧੌਛੀ ਕਲਾਂ ਅਤੇ ਚਨਾਰਥਲ ਕਲਾਂ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਤੇ ਛੋਟੇ ਬੱਚਿਆਂ ਵਿੱਚ ਨਸ਼ਿਆਂ ਦਾ ਵੱਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਹੈ ਅਤੇ ਸਾਨੂੰ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਮਿਲ ਕੇ ਹੰਭਲੇ ਮਾਰਨੇ ਪੈਣਗੇ। ਉਨ੍ਹਾਂ ਪੰਚਾਇਤਾਂ ਨੂੰ ਇਸ ਮੁਹਿੰਮ ਵਿਚ ਮੋਹਰੀ ਭੁਮਿਕਾ ਨਿਭਾਉਂਣ ਅਤੇ ਨਸ਼ਿਆਂ ਦੇ ਆਦੀ ਲੋਕਾਂ ਨੂੰ ਨਸ਼ਾ ਛੁਡਵਾ ਕੇ ਮੁੱਖ ਧਾਰਾ ਵਿਚ ਸਾਮਲ ਕਰਵਾਉਂਣ ਦਾ ਸੱਦਾ ਦਿਤਾ। ਇਸ ਮੌਕੇ ਨਸ਼ਿਆਂ ਖਿਲਾਫ਼ ਨੁਕੜ ਨਾਟਕ ਵੀ ਖੇਡੇ ਗਏ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸਰਹਿੰਦ ਦੀਪਸ਼ਿਖਾ ਵੀ ਮੌਜੂਦ ਸੀ।
ਫ਼ੋਟੋ ਕੈਪਸਨ: ਨਸ਼ਿਆਂ ਖਿਲਾਫ਼ ਨਾਟਕ ਪੇਸ਼ ਕਰਦੇ ਹੋਏ ਕਲਾਕਾਰ।
ਫ਼ੋਟੋ ਕੈਪਸਨ: ਪ੍ਰੋਗਰਾਮ ਵਿਚ ਸਾਮਲ ਐਸਡੀਐਮ ਅਰਵਿੰਦ ਗੁਪਤਾ ਅਤੇ ਹੋਰ।