ਕਿਸਾਨ ਅੰਦੋਲਨ ਨੂੰ ਜਬਰਨ ਉਖਾੜਨਾ ਮੰਦਭਾਗਾ-ਭੁੱਟਾ

ਕਿਸਾਨ ਅੰਦੋਲਨ ਨੂੰ ਜਬਰਨ ਉਖਾੜਨਾ ਮੰਦਭਾਗਾ-ਭੁੱਟਾ

ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)

ਪੰਜਾਬ ਸਰਕਾਰ ਨੇ ਤਾਨਾਸ਼ਾਹੀ ਰਵੱਈਏ ਨਾਲ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰੰ ਜਬਰਨ ਉਖਾੜਨ ਦੀ ਸਖਤ ਨਿੰਦਾ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਕਿਸਾਨ ਆਗੂਆਂ ਦੀ ਚੰਡੀਗੜ੍ਹ ਮੀਟਿੰਗ ਉਪਰੰਤ ਪੰਜਾਬ ਦੀ ਹੱਦ ਅੰਦਰ ਆਉਣ ‘ਤੇ ਪੰਜਾਬ ਸਰਕਾਰ ਨੇ ਸਾਜਿਸ਼ ‘ਤੇ ਧੋਖੇ ਨਾਲ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਅਤੇ ਜਬਰਨ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਗ੍ਰਿਫਤਾਰ ਅਤੇ ਲਾਠੀ ਚਾਰਜ ਕਰਕੇ ਖਦੇੜਿਆ। ਉਨ੍ਹਾਂ ਦੋਸ਼ ਲਾਇਆ ਕਿ ਜੇਸੀਬੀ ਨਾਲ ਟਰੈਕਟਰ ਟਰਾਲੀਆਂ ਕਾਰਾਂ ਤੇ ਹੋਰ ਵਾਹਨਾ ਸਮੇਤ ਕਿਸਾਨਾਂ ਦੇ ਰਹਿਣ ਬਸੇਰਿਆਂ ਨੂੰ ਵੀ ਤੋੜਿਆ ਗਿਆ ਜਿਸ ਦੀ ਉਨ੍ਹਾਂ ਸਖਤ ਨਿੰਦਾ ਕਰਦਿਆ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੇ ਐਮਐਸਪੀ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਆਪਣਾ ਵਾਅਦਾ ਪੂਰਾ ਕਰਨ ਦੀ ਥਾਂ ਕਿਸਾਨਾਂ ‘ਤੇ ਜ਼ੁਲਮ ਢਾਹਿਆ ਜਾ ਰਿਹਾ ਹੈ ਜਿਸ ਦਾ ਇਨ੍ਹਾਂ ਨੂੰ ਆਉਂਣ ਵਾਲੇ ਸਮੇਂ ਵਿਚ ਖਮਿਆਜਾ ਭੁਗਤਣਾ ਪਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਕਿਸਾਨ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ।

ਫੋਟੋ ਕੈਪਸ਼ਨ: ਬਲਜੀਤ ਸਿੰਘ ਭੁੱਟਾ

Leave a Comment

04:54