ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਦੇ ਰਹੀ ਤਰਜ਼ੀਹ-ਵਿਧਾਇਕ ਰਾਏ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਸਰਵਪੱਖੀ ਵਿਕਾਸ ਨੂੰ ਦੇ ਰਹੀ ਤਰਜ਼ੀਹ-ਵਿਧਾਇਕ ਰਾਏ

ਹਲਕਾ ਵਿਧਾਇਕ ਨੇ ਬ੍ਰਾਹਮਣ ਮਾਜਰਾ ਦੇ ਐਲੀਮੈਂਟਰੀ ਸਕੂਲ ਤੋਂ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

ਫਤਹਿਗੜ੍ਹ ਸਾਹਿਬ(ਅਜੇ ਕੁਮਾਰ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪਿੰਡ ਬ੍ਰਾਹਮਣ ਮਾਜਰਾ ਦੇ ਐਲੀਮੈਂਟਰੀ ਸਕੂਲ ਤੋਂ ਦਾਖਲਾ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾ ਸਦਕਾ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਤਕਨੀਕਾਂ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਦਿਤੀਆਂ ਜਾ ਰਹੀਆਂ ਹਨ ਜਿਸ ਸੱਦਕਾ ਸਰਕਾਰੀ ਸਕੂਲਾਂ ਵਿਚ ਦਾਖਲੇ ਵਧੇ ਹਨ। ਇਨ੍ਹਾਂ ਸਕੂਲਾ ਵਿਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਢੰਗਾਂ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਅਧਿਆਪਕਾਂ ਨੂੰ ਵਧੀਆ ਪੜ੍ਹਾਈ ਕਰਵਾਉਣ ਦੀ ਸਿਖਲਾਈ ਲਈ ਵਿਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਂਣ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸੰਦੀਪ ਕੁਮਾਰ, ਸਕੂਲ ਦੀ ਹੈੱਡ ਟੀਚਰ ਕਰਮਜੀਤ ਕੌਰ, ਮਨਜੀਤ ਸਿੰਘ, ਸਕਿੰਦਰ ਕੋਰ, ਆਸ਼ੀਸ਼ ਕੁਮਾਰ ਅੱਤਰੀ, ਰਾਮਪਾਲ , ਗੁਰਪ੍ਰੀਤ ਗੁਰੀ ਅਤੇ ਹਰਪ੍ਰੀਤ ਸਿੰਘ ਹੈਪੀ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਵਿਧਾਇਕ ਲਖਵੀਰ ਸਿੰਘ ਰਾਏ ਦਾਖਲਾ ਮੁਹਿੰਮ ਦੀ ਸੁਰੂਆਤ ਕਰਵਾਉਂਦੇ ਹੋਏ।

Leave a Comment

22:33