ਲੋਕ ਸਭਾ ਮੈਬਰ ਡਾ. ਅਮਰ ਸਿੰਘ ਨੇ ਕਰਨਲ ਪੁਸਪਿੰਦਰ ਸਿੰਘ ਦੇ ਮਾਮਲੇ ਨੂੰ ਲੈ ਕੇ ਕੀਤਾ ਪ੍ਰਦਰਸ਼ਨ
ਫ਼ਤਹਿਗੜ੍ਹ ਸਾਹਿਬ( ਅਜੇ ਕੁਮਾਰ)
ਲੋਕ ਸਭਾ ਮੈਬਰ ਡਾ. ਅਮਰ ਸਿੰਘ ਨੇ ਆਪਣੇ ਪੰਜਾਬ ਦੇ ਸੰਸਦ ਮੈਂਬਰਾ ਸਮੇਤ ਕਰਨਲ ਪੁਸ਼ਪਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਾ ਦੇਣ ਲਈ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਬੂਰੀ ਤਰ੍ਹਾਂ ਫੇਲ ਹੋ ਚੁਕੀ ਹੈ ਜਿਸ ਕਾਰਣ ਹਰ ਵਿਅਕਤੀ ਆਪਣੇ ਆਪ ਨੂੰ ਅਸੁਰਖਿਅਤ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕਰਨਲ ਪੁਸਪਿੰਦਰ ਸਿੰਘ ਦੇ ਪ੍ਰੀਵਾਰ ਦੀਆਂ ਮੰਗਾਂ ਜਾਇਜ਼ ਹਨ ਜਿਨ੍ਹਾਂ ਨੂੰ ਤੁਰੰਤ ਪੂਰਾ ਕਰਦੇ ਹੋਏ ਕਾਰਵਾਈ ਕਰਕੇ ਇਨਸਾਫ਼ ਦੇਣਾ ਚਾਹੀਦਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਨੂੰ ਬਹੁਤ ਕਮਜ਼ੋਰ ਦੱਸਿਆ। ਸੰਸਦ ਮੈਂਬਰਾਂ ਨੇ ਕਿਹਾ ਕਿ ਕਮਜ਼ੋਰ ਕਾਰਵਾਈ ਨੇ ਆਮ ਪੰਜਾਬੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਬਹੁਤ ਮਾੜੀ ਮਿਸਾਲ ਕਾਇਮ ਕੀਤੀ ਹੈ।
ਫੋਟੋ ਕੈਪਸ਼ਨ: ਡਾ. ਅਮਰ ਸਿੰਘ ਅਤੇ ਹੋਰ ਪ੍ਰਦਰਸ਼ਨ ਕਰਦੇ ਹੋਏ।