ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਨੇ ਕੈਂਸਰ ਜਾਗਰੂਕਤਾ ਕੈਂਪ ਦੀ ਕੀਤੀ ਮੇਜ਼ਬਾਨੀ
ਅਮਲੋਹ( ਅਜੇ ਕੁਮਾਰ)
ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਨੇ ਸਕੂਲ ਵਿੱਚ ਕੈਂਸਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ, ਜਿਸ ਦਾ ਉਦੇਸ਼ ਵਿਦਿਆਰਥੀਆਂ ਅਤੇ ਸਟਾਫ਼ ਨੂੰ ਛਾਤੀ ਦੇ ਕੈਂਸਰ ਬਾਰੇ ਜਾਗਰੂਕ ਕਰਨਾ ਸੀ। ਪ੍ਰਸਿੱਧ ਸਲਾਹਕਾਰ ਡਾ. ਮਨੀਸ਼ਾ ਅਗਰਵਾਲ, ਜਨਰਲ ਸਰਜਰੀ, ਲਿਵਾਸਾ ਹਸਪਤਾਲ ਖੰਨਾ ਨੇ ਆਪਣੀ ਟੀਮ ਸਮੇਤ ਇਸ ਮੌਕੇ ਭਰਪੂਰ ਜਾਣਕਾਰੀ ਦਿਤੀ ਜਿਸ ਵਿੱਚ ਛਾਤੀ ਦੇ ਕੈਂਸਰ, ਇਸਦੇ ਲੱਛਣਾਂ ਅਤੇ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ। ਸਕੂਲ ਦੇ ਪ੍ਰਬੰਧਨ ਨੇ ਜਾਗਰੂਕਤਾ ਕੈਂਪ ਵਿੱਚ ਡਾ. ਮਨੀਸ਼ਾ ਅਗਰਵਾਲ ਅਤੇ ਉਨ੍ਹਾਂ ਦੀ ਟੀਮ ਵਲੋਂ ਦਿਤੀ ਜਾਣਕਾਰੀ ਲਈ ਧੰਨਵਾਦ ਕੀਤਾ। ਮੈਨੇਜਿੰਗ ਡਾਇਰੈਕਟਰ ਜੇਪੀਐਸ ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ, ਪ੍ਰਧਾਨ ਨਵੇਰਾ ਜੌਲੀ ਅਤੇ ਪ੍ਰਿੰਸੀਪਲ ਦਿਵਿਆ ਮਹਿਤਾ ਨੇ ਵੀ ਇਸ ਮੌਕੇ ਵਿਚਾਰ ਪੇਸ ਕੀਤੇ।
ਫੋਟੋ ਕੈਪਸ਼ਨ: ਡਾ. ਮਨੀਸ਼ਾ ਅਗਰਵਾਲ ਅਤੇ ਹੋਰ ਜਾਣਕਾਰੀ ਦਿੰਦੇ ਹੋਏ।