ਕਿਸਾਨਾਂ ਦਾ ਧਰਨਾ ਚੁਕਵਾ ਕੇ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਪਿੱਠ ‘ਚ ਛੂਰਾ ਮਾਰਿਆ-ਰਣਦੀਪ ਸਿੰਘ ਨਾਭਾ

ਕਿਸਾਨਾਂ ਦਾ ਧਰਨਾ ਚੁਕਵਾ ਕੇ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਪਿੱਠ ‘ਚ ਛੂਰਾ ਮਾਰਿਆ-ਰਣਦੀਪ ਸਿੰਘ ਨਾਭਾ

ਅਮਲੋਹ(ਅਜੇ ਕੁਮਾਰ)

ਹਲਕਾ ਅਮਲੋਹ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੰਭੂ ਅਤੇ ਖਨੌਰੀ ਵਿਖੇ ਕਿਸਾਨਾਂ ਦੇ ਧਰਨੇ ਨੂੰ ਜ਼ਬਰਦਸਤੀ ਚੁੱਕਵਾ ਕੇ ਕਿਸਾਨਾਂ ਦੀ ਪਿੱਠ ‘ਚ ਛੂਰਾ ਮਾਰਿਆ ਹੈ, ਅਜਿਹਾ ਕਰਨਾ ਪੰਜਾਬ ਸਰਕਾਰ ਦਾ ਮੰਦਭਾਗਾ ਕਦਮ ਹੈ ਕਿਉਂਕਿ ਇਕ ਪਾਸੇ ਤਾਂ ਸਰਕਾਰ ਕਿਸਾਨ ਆਗੂਆਂ ਨਾਲ ਮੀਟਿੰਗਾਂ ਕਰ ਰਹੀ ਹੈ ਜਦੋ ਕਿ ਦੂਸਰੇ ਪਾਸੇ ਮੀਟਿੰਗ ਤੋਂ ਵਾਪਸ ਜਾ ਰਹੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਇਹ ਰਲੀਮਲੀ ਸਾਜ਼ਿਸ਼ ਹੈ ਤਾਂ ਕਿ ਕਿਸਾਨਾਂ ਦੁਆਰਾ ਫ਼ਸਲਾਂ ਅਤੇ ਐਮ.ਐਸ.ਪੀ ਦੀ ਮੰਗ ਨੂੰ ਕਮਜ਼ੋਰ ਕੀਤਾ ਜਾਂ ਸਕੇ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਕਿਸਾਨਾ ਦੇ ਧਰਨੇ ਸਥਾਨ ‘ਤੇ ਪਏ ਸਮਾਂਨ ਦੀਆਂ ਕੀਤੀ ਜਾਂ ਰਹੀ ਭੰਨਤੋੜ ਦੀਆਂ ਆ ਰਹੀਆਂ ਤਸਵੀਰਾਂ ਵੀ ਹੈਰਾਨੀਜਨਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਅਜਿਹਾ ਵਤੀਰਾ ਨਹੀਂ ਕਰਨਾ ਚਾਹੀਦਾ ਕਿਉਂਕਿ ਕਿਸਾਨ ਦੇਸ਼ ਦੇ ਅੰਨਦਾਤੇ ਹਨ। ਉਨ੍ਹਾਂ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸੰਮਤੀ ਮੈਬਰ ਬਲਵੀਰ ਸਿੰਘ ਮਿੰਟੂ ਨੂਰਪੂਰਾ, ਮਹਿੰਦਰ ਪਜਨੀ, ਰਾਕੇਸ਼ ਕੁਮਾਰ ਗੋਗੀ, ਸੁਖਾ ਰਾਏਪੁਰ, ਮਲਕੀਅਤ ਸ਼ੇਰਗੜ੍ਹ, ਨੰਬਰਦਾਰ ਹਰਚੰਦ ਸਿੰਘ, ਬਿਕਰ ਦੀਵਾ ਅਤੇ ਦਫ਼ਤਰ ਸਕੱਤਰ ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ।

ਫੋਟੋ ਕੈਪਸ਼ਨ: ਪੱਤਰਕਾਰ ਨਾਲ ਗੱਲਬਾਤ ਦੌਰਾਨ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਅਤੇ ਹੋਰ।

Leave a Comment

03:53