ਪਿੰਡ ਨੌਲਖਾ ਵਿਖੇ ਬੀਡੀਪੀਓ ਨੇ ਪਾਰਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਸਰਹਿੰਦ ਅਧੀਨ ਆਉਂਦੇ ਪਿੰਡ ਨੌਲੱਖਾ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਰਹਿੰਦ ਦੀਪ ਸ਼ਿਖਾ ਵੱਲੋਂ ਪਾਰਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਪਾਰਕ ਦੇ ਬਣਨ ਨਾਲ ਨਗਰ ਨਿਵਾਸੀਆਂ ਖਾਸ ਕਰਕੇ ਬਜੁਰਗਾਂ ਅਤੇ ਔਰਤਾਂ ਨੂੰ ਵੱਡੀ ਸਹੂਲਤ ਮਿਲੇਗੀ। ਉਹ ਇਥੇ ਸੈਰ ਅਤੇ ਕਸਰਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਪਿੰਡਾਂ ਵਿੱਚ ਪਾਰਕ ਬਣਾਉਂਣ ਦੇ ਕਾਰਜ ਸੁਰੂ ਕੀਤੇ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਹੋਰ ਵਿਕਾਸ ਕਾਰਜਾਂ ਬਾਰੇ ਵੀ ਦਸਿਆ। ਇਸ ਮੌਕੇ ਸਰਪੰਚ ਬਲਵਿੰਦਰ ਸਿੰਘ, ਹਰਵਿੰਦਰ ਕੌਰ ਪੰਚ, ਹਰਮਨ ਪ੍ਰੀਤ ਕੌਰ, ਹਰਮੇਲ ਸਿੰਘ, ਗੁਰਜੰਟ ਸਿੰਘ, ਸਤਵੰਤ ਸਿੰਘ ਸੱਤਾ, ਹਰਵਿੰਦਰ ਕੌਰ (ਸਾਰੇ ਪੰਚ), ਪਿੰਦਰਾ, ਸੋਨੀ, ਸੁੱਚਾ ਸਿੰਘ, ਹੁਸ਼ਿਆਰ ਸਿੰਘ, ਹਰਜਿੰਦਰ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਕੁਲਵਿੰਦਰ ਸਿੰਘ, ਸਵਰਨ ਸਿੰਘ, ਧੰਨਾ ਸਿੰਘ ਅਤੇ ਪਿਆਰਾ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ ਕੈਪਸਨ: ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਪ ਸ਼ਿਖਾ ਜਾਣਕਾਰੀ ਦਿੰਦੇ ਹੋਏ।