
ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ-ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਜਾਰੀ ਹਨ, ਇਸੇ ਲੜੀ ਦੇ ਤਹਿਤ ਪਟਿਆਲਾ ਰੋਡ ਤੋਂ ਪਿੰਡ ਸ਼ਾਮਪੁਰ ਤੱਕ ਕੱਚੇ ਰਸਤੇ ਨੂੰ ਪੱਕਾ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਪਿੰਡ ਸ਼ਾਮਪੁਰ ਵਿਖੇ ਪੱਕਾ ਰਸਤੇ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਵਿਕਾਸ ਕਾਰਜ ਵੀ ਨਿਰੰਤਰ ਜਾਰੀ ਰੱਖੇ ਜਾ ਰਹੇ ਹਨ। ਜਿੱਥੇ ਆਮ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਮੁਹਈਆ ਕਰਵਾਈ ਜਾ ਰਹੀ ਹੈ, ਉਥੇ ਹੀ ਆਮ ਆਦਮੀ ਕਲੀਨਿਕ ਦੇ ਵਿੱਚ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਮੁਫਤ ਟੈਸਟ ਕੀਤੇ ਜਾ ਰਹੇ ਹਨ। ਇਸ ਉਪਰਾਲੇ ਨਾਲ ਪੰਜਾਬ ਦੇ ਲੋਕਾਂ ਨੂੰ ਆਰਥਿਕ ਪੱਖੋਂ ਕਾਫੀ ਫਾਇਦਾ ਮਿਲਿਆ ਹੈ। ਉਹਨਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਦੀ ਲੱਤ ਤੋਂ ਬਚਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵੀ ਪੂਰੇ ਜੋਰ ਸ਼ੋਰ ਦੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪੈਣ ਤੋਂ ਰੋਕਿਆ ਜਾ ਸਕੇ। ਉਨਾਂ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਪਿੰਡਾਂ ਦੇ ਵਿੱਚ ਨਸ਼ਾ ਸਪਲਾਈ ਕਰਨ ਵਾਲੇ ਨੌਜਵਾਨਾਂ ਦਾ ਕਿਸੇ ਵੀ ਹਾਲਾਤ ਵਿੱਚ ਸਾਥ ਨਾ ਦਿੱਤਾ ਜਾਵੇ ਤਾਂ ਹੀ ਅਸੀਂ ਨਸ਼ੇ ਨੂੰ ਨੱਥ ਪਾਉਣ ਦੇ ਵਿੱਚ ਕਾਮਯਾਬ ਹੋ ਸਕਦੇ ਹਾਂ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਆਪਣੇ ਪੱਧਰ ਤੇ ਨਸ਼ੇ ਸਪਲਾਈ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਮੁਹਿੰਮ ਚਲਾਈ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਡੀਪੀਓ ਸਰਹਿੰਦ ਦੀਪ ਸ਼ਿਖਾ, ਨਾਹਰ ਸਿੰਘ ਆਦਮਪੁਰ, ਬਲਵੀਰ ਸਿੰਘ ਸਾਬਕਾ ਸਰਪੰਚ, ਹਰਜੀਤ ਸਿੰਘ ਸਾਬਕਾ ਸਰਪੰਚ, ਹਰਨੇਕ ਸਿੰਘ, ਕਰਮ ਸਿੰਘ ਨੰਬਰਦਾਰ, ਅਮਰੀਕ ਸਿੰਘ, ਹਰ ਸੁਖਵਿੰਦਰ ਸਿੰਘ, ਗੁਰਜੰਟ ਸਿੰਘ, ਪਵਿੱਤਰ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ, ਕੁਲਜੀਤ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ, ਦਰਬਾਰਾ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਸੰਤ ਪ੍ਰਤਾਪ ਸਿੰਘ, ਵੀਰ ਇੰਦਰ ਸਿੰਘ, ਮਲਕੀਤ ਕੌਰ ਸਰਪੰਚ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਦੀਪ ਕੌਰ (ਸਾਰੇ ਪੰਚ ) ਆਦਿ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ: ਸ਼ਾਮਪੁਰ ਵਿਖੇ ਵਿਕਾਸ ਕਾਰਜ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਹੋਰ।