
ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਸਿਖਾ ਨੂੰ ਇਕ ਪਲੇਟਫਾਰਮ ਤੇ ਇਕਠੇ ਹੋਣ ਦੀ ਲੋੜ-ਗੱੜਗੱਜ
ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਕੀਤਾ ਵਿਸੇਸ ਸਨਮਾਨ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਇਥੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨੱਤਮੱਸਤਕ ਹੋਏ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕਰਦੇ ਹੋਏ ਵਿਸੇਸ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਮੁਖ ਨਿਸਾਨਾ ਸਿੱਖੀ ਦਾ ਪ੍ਰਚਾਰ ਅਤੇ ਪਸਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣ ਲਈ ਸਿਖ ਜਥੇਬੰਦੀਆਂ ਨੂੰ ਇਕ ਪਲੇਟਫ਼ਾਰਮ ਤੇ ਇਕਠੇ ਹੋ ਕੇ ਤਾਕਤਵਰ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਥੇ ਸਮੁੱਚੀਆਂ ਜਥੇਬੰਦੀਆਂ ਨੂੰ ਇਕਮੁੱਠ ਕਰਨ ਦਾ ਯਤਨ ਕੀਤਾ ਜਾਵੇਗਾ ਉਥੇ ਧਰਮ ਪ੍ਰਚਾਰ ਦੀ ਲਹਿਰ ਨੂੰ ਦੁਨੀਆਂ ਦੇ ਕੋਨੇ ਕੋਨੇ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਹੁਣ ਤੋਂ ਹੀ ਗੁਰਬਾਣੀ ਨਾਲ ਜੋੜਨ ਅਤੇ ਸਿਖੀ ਦੇ ਧਾਰਨੀ ਬਨਾਉਂਣ ਦਾ ਸੱਦਾ ਦਿਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਸਰਨਜੀਤ ਸਿੰਘ ਚਨਾਰਥਲ, ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਕੌਮੀ ਉਪ ਪ੍ਰਧਾਨ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਬਰ ਰਵਿੰਦਰ ਸਿੰਘ ਖਾਲਸਾ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਜਥੇਦਾਰ ਹਰਬੰਸ ਸਿੰਘ ਬਡਾਲੀ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸੁਖਬੀਰ ਕੌਰ ਸੁਆਵੀ, ਯੂਥ ਦੇ ਜਿਲਾ ਪ੍ਰਧਾਨ ਗੁਰਿੰਦਰ ਸਿੰਘ ਲਾਡੀ, ਮਨਜੀਤ ਸਿੰਘ ਪਨੈਚ, ਗੁਰਿੰਦਰ ਸਿੰਘ ਗੁਰੀ ਨਲੀਨਾ, ਜਰਨੈਲ ਸਿੰਘ ਮਾਜਰੀ, ਕੁਲਵਿੰਦਰ ਸਿੰਘ ਭੰਗੂ, ਡਾ ਅਰੁਜਨ ਸਿੰਘ ਪ੍ਰਧਾਨ, ਬਲਤੇਜ ਸਿੰਘ ਅਮਲੋਹ, ਸੁਰਜੀਤ ਸਿੰਘ ਬਰੌਗਾ, ਤਰਸੇਮ ਸਿੰਘ ਤੂਫਾਨ ਅਤੇ ਜਸ਼ਨਦੀਪ ਸਿੰਘ ਸ਼ਾਹਪੁਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਭਾਈ ਰਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਝਿੰਜਰ, ਬਲਜੀਤ ਸਿੰਘ ਭੁੱਟਾ, ਸਰਨਜੀਤ ਸਿੰਘ ਚਨਾਰਥਲ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਹੋਰ ਸਿੰਘ ਸਾਹਿਬ ਭਾਈ ਕੁਲਜੀਤ ਸਿੰਘ ਗੱੜਗੱਚ ਦਾ ਸਨਮਾਨ ਕਰਦੇ ਹੋਏ।
ਫ਼ੋਟੋ ਕੈਪਸਨ: ਮੀਟਿੰਗ ਵਿਚ ਸਾਮਲ ਸਿੰਘ ਸਾਹਿਬ ਭਾਈ ਕੁਲਜੀਤ ਸਿੰਘ ਗੱੜਗੱਚ ਅਤੇ ਹੋਰ।