ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦਾ ਨਾਂ ਆਯੁਸ਼ਮਾਨ ਅਰੋਗਿਆ ਕੇਦਰ ਰੱਖ ਕੇ ਯੂ-ਟਰੱਨ ਲਿਆ-ਭੁੱਟਾ

ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦਾ ਨਾਂ ਆਯੁਸ਼ਮਾਨ ਅਰੋਗਿਆ ਕੇਦਰ ਰੱਖ ਕੇ ਯੂ-ਟਰੱਨ ਲਿਆ-ਭੁੱਟਾ

ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)

ਪੰਜਾਬ ਦੇ ਆਮ ਆਦਮੀ ਕਲੀਨਿਕ ਦਾ ਨਾਂ ਆਯੁਸ਼ਮਾਨ ਅਰੋਗਿਆ ਕੇਂਦਰ ਰੱਖ ਕੇ ਪੰਜਾਬ ਸਰਕਾਰ ਨੇ ਆਪਣੇ ਕੀਤੇ ਵਾਅਦੇ ਤੋਂ ਯੂ-ਟਰਨ ਲਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਪਿੰਡ ਸੰਗਤਪੁਰ ਸੋਢੀਆਂ ਵਿਖੇ ਚੱਲ ਰਹੇ ਸਿਹਤ ਕੇਂਦਰ ਦਾ ਮੌਕਾ ਦੇਖਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 850 ਦੇ ਕਰੀਬ ਆਮ ਆਦਮੀ ਕਲੀਨਿਕ ਪਹਿਲਾਂ ਬਣੀਆਂ ਸਰਕਾਰੀ ਇਮਾਰਤਾਂ, ਹਸਪਤਾਲ, ਸੁਵਿਧਾ ਕੇਂਦਰ ਜਾਂ ਹੋਰ ਸਰਕਾਰੀ ਇਮਾਰਤਾਂ ਵਿੱਚ ਰੰਗ ਰੋਗਨ ਕਰਕੇ ਸ਼ੁਰੂ ਕੀਤੇ ਗਏ ਸਨ ਪ੍ਰੰਤੂ ਅਜੋਕੇ ਸਮੇਂ ਵਿੱਚ ਚੁੱਪ ਚੁਪੀਤੇ ਇਨ੍ਹਾਂ ਦਾ ਨਾਮ ਹਟਾ ਕੇ ਭਾਰਤ ਸਰਕਾਰ ਦੇ ਅਧੀਨ ਚੱਲ ਰਹੀ ਸਕੀਮ ਆਯਸ਼ਮਾਨ ਅਰੋਗਿਆ ਕੇਂਦਰ ਕਰ ਦਿਤਾ ਅਤੇ ਉਸ ਦੇ ਬੋਰਡ ਲਗਾ ਦਿੱਤੇ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਗੂ ਫੋਕੀ ਸ਼ੋਹਰਤ ਲਈ ਰੌਲਾ ਪਾ ਕੇ ਕਲੀਨਿਕਾਂ ਦਾ ਪ੍ਰਚਾਰ ਕਰ ਰਹੇ ਸਨ ਅਤੇ ਕਰੋੜਾਂ ਰੁਪਏ ਖਜ਼ਾਨੇ ਵਿੱਚੋਂ ਖਰਚ ਕੇ ਪ੍ਰਚਾਰ ਕਰ ਰਹੇ ਸਨ। ਸਰਕਾਰ ਵੱਲੋਂ ਪੜੇ ਲਿਖੇ ਨੌਜਵਾਨਾ ਨਾਲ ਵੀ ਧੋਖਾ ਕੀਤਾ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਪੰਜਾਬ ਸਰਕਾਰ ਵੱਲੋਂ ਪੱਕੀ ਭਰਤੀ ਦੀ ਥਾਂ ਕੋਂਨਟਰੈਕਟ ‘ਤੇ ਸਟਾਫ ਅਤੇ ਡਾਕਟਰਾਂ ਨੂੰ ਰੱਖਿਆ ਗਿਆ ਜਿਨ੍ਹਾਂ ਨੂੰ ਨੌਕਰੀ ਜਾਣ ਦਾ ਡਰ ਹਮੇਸ਼ਾ ਰਹਿੰਦਾ ਹੈ ਜਦ ਕਿ ਸਰਕਾਰ ਨੂੰ ਕਰੋੜਾਂ ਰੁਪਏ ਖ਼ਰਚਣ ਦੀ ਥਾਂ ਪਹਿਲਾਂ ਚੱਲ ਰਹੇ ਸਿਹਤ ਕੇਂਦਰ ਅਤੇ ਡਿਸਪੈਂਸਰੀਆਂ ਦਾ ਢਾਂਚਾ ਮਜਬੂਤ ਕਰਕੇ ਚਲਾਉਣ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਕਲੀਨਿਕਾਂ ਦਾ ਬੋਰਡ ਉਤਰਨ ‘ਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਜੈ ਸਿੰਘ ਬਾੜਾ ਅਤੇ ਜਰਨੈਲ ਸਿੰਘ ਸਾਨੀਪੁਰ ਹਾਜ਼ਰ ਸਨ।

ਫੋਟੋ ਕੈਪਸ਼ਨ: ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨਵੇ ਲਗਾਏ ਬੋਰਡ ਵਿਖਾਉਂਦੇ ਹੋਏ।

Leave a Comment

15:40