ਸ੍ਰੀ ਦੁਰਗਾ ਮਾਤਾ ਮੰਦਰ ਕਮੇਟੀ ਵਲੋਂ ਰਾਮ ਜਨਮ ਉਤਸਵ ਮਨਾਉਂਣ ਦਾ ਫ਼ੈਸਲਾ
ਅਮਲੋਹ(ਅਜੇ ਕੁਮਾਰ)
ਸ੍ਰੀ ਦੁਰਗਾ ਮਾਤਾ ਮੰਦਿਰ ਕਮੇਟੀ ਅਮਲੋਹ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਵਰਾਤਰੇ ਅਤੇ ਰਾਮ ਜਨਮ ਉਤਸਵ ਨੂੰ ਮੁੱਖ ਰੱਖ ਕੇ ਵਿਸੇਸ ਸਮਾਗਮ ਉਲੀਕੇ ਗਏ ਹਨ। ਪ੍ਰਬੰਧਕਾਂ ਨੇ ਦਸਿਆ ਕਿ 30 ਮਾਰਚ ਨੂੰ ਸਵੇਰੇ 10 ਵਜੇ ਸ੍ਰੀ ਰਮਾਇਣ ਜੀ ਦੇ ਪਾਠ ਦਾ ਅਰੰਭ ਹੋਵੇਗਾ ਜਿਸ ਦੇ ਭੋਗ 6 ਅਪ੍ਰੈਲ ਨੂੰ ਦੁਪਹਿਰ 12 ਵਜੇ ਸ੍ਰੀ ਦੁਰਗਾ ਮਾਤਾ ਮੰਦਿਰ ਅਮਲੋਹ ਵਿਖੇ ਪਾਏ ਜਾਣਗੇ ਜਿਸ ਉਪਰੰਤ ਭੰਡਾਰਾ ਅਤੁੱਟ ਵਰਤੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੱਧ ਚੜ੍ਹ ਕੇ ਸਾਮਲ ਹੋਣ ਦੀਅਪੀਲ ਕੀਤੀ।