ਅਪਣੇ ਹੱਕ ਮੰਗ ਰਹੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣਾ ਆਪ ਸਰਕਾਰ ਦਾ ਕਿਸਾਨ ‘ਤੇ ਕਿਸਾਨੀ ਨਾਲ ਧੱਕਾ-ਝਿੰਜਰ, ਰਾਜੂ ਖੰਨਾ
ਰੋਪੜ ਜੇਲ੍ਹ ਤੋ ਬਾਹਰ ਆਏ ਕਿਸਾਨਾਂ ਦਾ ਪਿੰਡ ਪੁੱਜ ਕੇ ਹਾਲਚਾਲ ਪੁੱਛਣ ਉਪਰੰਤ ਕੀਤਾ ਸਨਮਾਨ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਪਿਛਲੇ ਦਿਨੀਂ ਅਪਣੇ ਹੱਕਾਂ ਲਈ ਸਘੰਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ‘ਤੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਡੱਕ ਕਿ ਆਪ ਸਰਕਾਰ ਵੱਲੋਂ ਉਨ੍ਹਾਂ ਦੀ ਅਵਾਜ਼ ਦੱਬਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤਹਿਤ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਪਿੰਡਾਂ ਦੇ ਰੋਪੜ ਜੇਲ੍ਹ ਵਿਚ ਭੇਜੇ ਕਿਸਾਨਾਂ ਜਿਨ੍ਹਾਂ ਵਿਚ ਸੀਨੀਅਰ ਆਗੂ ਸ਼ਮਸ਼ੇਰ ਸਿੰਘ, ਜਰਨਲ ਸਕੱਤਰ ਜਗਦੀਪ ਸਿੰਘ ਅਲੂਣਾ, ਜਸਵੀਰ ਸਿੰਘ ਚੰਦੂਆ, ਕਾਲਾ ਸਿੰਘ ਪਿੰਡ ਚਮਾਰੂ ਅਤੇ ਮਨਜੀਤੀ ਅਲੂਣਾ ਆਦਿ ਸਾਮਲ ਸਨ ਦੀ ਰਿਹਾਈ ਉਪਰੰਤ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਆਦਿ ਉਨ੍ਹਾਂ ਦੇ ਪਿੰਡ ਪੁੱਜੇ ਅਤੇ ਹਾਲ-ਚਾਲ ਪੁਛਣ ਉਪਰੰਤ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਭਰੋਸਾ ਦਿਤਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਪੱਖੋ ਕਿਸਾਨਾਂ ਨਾਲ ਡੱਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੰਭੂ ਅਤੇ ਖਨੌਰੀ ਬਾਰਡਰ ਤੇ ਕਿਸਾਨਾਂ ਦੀ ਲੜਾਈ ਲੜ ਰਹੇ ਆਗੂਆਂ ‘ਤੇ ਜੋ ਅੱਤਿਆਚਾਰ ਕੀਤਾ ਹੈ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਆਪ ਵਿਧਾਇਕ ਦੀ ਸ਼ੈਅ ‘ਤੇ ਕਿਸਾਨਾਂ ਦੇ ਟਰੈਕਟਰ, ਟਰਾਲੀਆਂ, ਜਰਨੇਟਰ, ਪੱਖੇ, ਫਰਿਜ਼, ਏਸੀ ਆਦਿ ਕਥਿਤ ਚੋਰੀ ਕਰਵਾਏ ਗਏ ਹਨ ਜਿਸ ਦੀ ਉਨ੍ਹਾਂ ਸਖਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਧੀਕੀਆਂ ਲਈ ਸਰਕਾਰ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।
ਫੋਟੋ ਕੈਪਸਨ: ਕਿਸਾਨ ਆਗੂਆਂ ਦਾ ਸਨਮਾਨ ਕਰਦੇ ਹੋਏ ਸਰਬਜੀਤ ਸਿੰਘ ਝਿੰਜਰ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸਰਨਜੀਤ ਸਿੰਘ ਚਨਾਰਥਲ।