
ਐਸਸੀ ਸਮਾਜ ਨਾਲ ਹੋ ਰਿਹਾ ਦੁਰਵਿਹਾਰ ਨਿੰਦਣਯੋਗ-ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ
ਅਮਲੋਹ(ਅਜੇ ਕੁਮਾਰ)
ਪੰਜਾਬ ਦੇ ਹਲਕੇ ਗਿਦੜਬਾਹਾ ਵਿਚ ਐਸਸੀ ਸਮਾਜ ਨਾਲ ਸਬੰਧਤ ਬਲਕਰਨ ਸਿੰਘ ਪੁੱਤਰ ਸ਼੍ਰੀ ਗੁਰਮੇਲ ਸਿੰਘ ਦੇ ਨਾਲ ਪੁਲਿਸ ਵੱਲੋਂ ਕੀਤੇ ਗਏ ਅਣਮਨੁੱਖੀ ਤਸ਼ੱਦਦ ਦੀ ਘੱਟਨਾ ਬਹੁਤ ਹੀ ਮੰਦਭਾਗੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਭਾਜਪਾ ਯੁਵਾ ਮੋਰਚਾ ਦੇ ਰਾਸਟਰੀ ਕਾਰਜਕਾਰਨੀ ਦੇ ਮੈਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਲੋਕ ਆਵਾਜ਼ ਟੀਵੀ ਚੈਨਲ ਦੁਆਰਾ ਸਾਹਮਣੇ ਆਈ ਹੈ ਜੋ ਕਿ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਘੱਟਨਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਬਾਅਦ ਵੀ ਐਸਸੀ ਸਮਾਜ ਨਾਲ ਦੁਰਵਿਹਾਰ ਬੰਦ ਨਹੀਂ ਹੋ ਸਕਿਆ। ਸ੍ਰੀ ਸੁੱਖੀ ਨੇ ਕਿਹਾ ਉਨ੍ਹਾਂ ਨੇ ਪੱਤਰ ਰਾਹੀਂ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਮਾਮਲੇ ਦੀ ਜਾਂਚ ਹੋ ਸਕੇ ਪੀੜਤ ਪਰਿਵਾਰ ਨੂੰ ਇਨਸਾਫ ਮਿਲ ਸਕੇ।
ਫੋਟੋ ਕੈਪਸ਼ਨ: ਸੁਖਵਿੰਦਰ ਸਿੰਘ ਸੁੱਖੀ