ਨਗਰ ਕੌਂਸਲ ਵੱਲੋਂ ਪੰਜਾਬੀ ਮਾਂ ਬੋਲੀ ਨੂੰ ਦਿੱਤਾ ਜਾ ਰਿਹਾ ਪੂਰਾ ਮਾਣ-ਕਾਰਜ ਸਾਧਕ ਅਫਸਰ
ਅਮਲੋਹ(ਅਜੇ ਕੁਮਾਰ)
ਨਗਰ ਕੌਂਸਲ ਅਮਲੋਹ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ ਅਤੇ ਦਫਤਰ ਦੇ ਸਾਰੇ ਕੰਮਾਂ ਨੂੰ ਪੰਜਾਬੀ ਭਾਸ਼ਾ ਵਿੱਚ ਹੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਦਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਮਲੋਹ ਵਿਖੇ ਅੰਗਰੇਜ਼ੀ ਵਿੱਚ ਲੱਗਿਆ ਸਵਾਗਤੀ ਗੇਟ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਸਬੰਧੀ ਸਾਰੀ ਕਾਰਵਾਈ ਮੁਕੰਮਲ ਹੋ ਚੁੱਕੀ ਹੈ ਅਤੇ ਆਉਂਦੇ ਕੁਝ ਦਿਨਾਂ ਵਿੱਚ ਇਸ ਬੋਰਡ ਨੂੰ ਪੰਜਾਬੀ ਵਿੱਚ ਲਿਖਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਉਸ ਤੋਂ ਮੂੰਹ ਨਹੀਂ ਫੇਰਿਆ ਜਾ ਸਕਦਾ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸਵਾਗਤੀ ਗੇਟ ਪਹਿਲਾਂ ਦਾ ਲੱਗਿਆ ਹੋਇਆ ਹੈ ਅਤੇ ਇਸ ਨੂੰ ਬਦਲਵਾਉਣ ਲਈ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵੱਲੋਂ ਸਾਰੇ ਸੂਚਨਾ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਵਾਉਣ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਪੰਜਾਬੀ ਰਾਜ ਭਾਸ਼ਾ ਐਕਟ ਅਨੁਸਾਰ ਹੀ ਨਗਰ ਕੌਂਸਲ ਵਿੱਚ ਕੰਮ ਕੀਤਾ ਜਾਂਦਾ ਹੈ।
ਫੋਟੋ ਕੈਪਸ਼ਨ: ਬਲਜਿੰਦਰ ਸਿੰਘ।