ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ ਭੀਮ ਰਾਓ ਅੰਬੇਦਕਰ ਦੇ ਸਿਧਾਂਤਾਂ ਉਤੇ ਹਮੇਸ਼ਾ ਪਹਿਰਾ ਦਿੱਤਾ -ਐਡਵੋਕੇਟ ਸੁੱਖੀ
ਅਮਲੋਹ(ਅਜੇ ਕੁਮਾਰ)
ਦੇਸ਼ ਦੇ ਲੋਕਪ੍ਰਿਯ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਹੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਦੇ ਪਹਿਲੇ ਕਾ੍ਯਨ ਮੰਤਰੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਸਿਧਾਂਤਾਂ ਉਤੇ ਹਮੇਸ਼ਾ ਹੀ ਪਹਿਰਾ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਕਾਰਜਕਾਰਣੀ ਮੈਂਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ ਨੇ ਗੱਲਬਾਤ ਕਰਦਿਆਂ ਕੀਤਾ। ਸ੍ਰੀ ਸੁੱਖੀ ਨੇ ਕਿਹਾ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਦੇਸ਼ ਦੇ ਲੋਕ ਪ੍ਰਿਯ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਸਬਕਾ ਸਾਥ ਸਭਕਾ ਵਿਕਾਸ ਸਬਕਾ ਵਿਸ਼ਵਾਸ ਅਤੇ ਸਬਕਾ ਪਰਿਆਸ’ ਦੇ ਸਿਧਾਂਤ ਉੱਤੇ ਕੰਮ ਕਰਨ ਦਾ ਯਤਨ ਕੀਤਾ ਹੈ। ਸ੍ਰੀ ਸੁੱਖੀ ਨੇ ਦੇਸ਼ ਦੇ ਲੋਕਪ੍ਰਿਯ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 14 ਅਪ੍ਰੈਲ ਡਾਕਟਰ ਬੀਆਰ ਅੰਬੇਡਕਰ ਦੀ ਜਨਮ ਜੈਅੰਤੀ ਮੌਕੇ ਰਾਜ ਪੱਧਰੀ ਛੁੱਟੀ ਘੋਸ਼ਿਤ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਫੈਸਲਾ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਪ੍ਰਤੀ ਸੱਚੀ ਸ਼ਰਧਾ ਅਤੇ ਸਨਮਾਨ ਨੂੰ ਦਰਸਾਉਂਦਾ ਹੈ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਘਰ ਘਰ ਤੱਕ ਪਹੁਚਾਉਣ ਲਈ ਪ੍ਰਤੀਬੱਧਤਾ ਦਾ ਵੀ ਪ੍ਰਤੀਕ ਹੈ।
ਫੋਟੋ ਕੈਪਸ਼ਨ: ਸੁਖਵਿੰਦਰ ਸਿੰਘ ਸੁੱਖੀ