G-2P164PXPE3

ਸਾਬਕਾ ਕੌਂਸਲਰ ਪਰਮਜੀਤ ਸਿੰਘ ਰੁਪਾਲ ਸਾਬਕਾ ਮੰਤਰੀ ਰਣਦੀਪ ਸਿੰਘ ਦੀ ਅਗਵਾਈ ‘ਚ ਕਾਂਗਰਸ ‘ਚ ਸਾਮਲ

ਸਾਬਕਾ ਕੌਂਸਲਰ ਪਰਮਜੀਤ ਸਿੰਘ ਰੁਪਾਲ ਸਾਬਕਾ ਮੰਤਰੀ ਰਣਦੀਪ ਸਿੰਘ ਦੀ ਅਗਵਾਈ ‘ਚ ਕਾਂਗਰਸ ‘ਚ ਸਾਮਲ

ਅਮਲੋਹ(ਅਜੇ ਕੁਮਾਰ)

ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਾਬਕਾ ਕੌਂਸਲਰ ਅਮਲੋਹ ਪਰਮਜੀਤ ਸਿੰਘ ਰੁਪਾਲ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਸਮੇ ਅਮਲੋਹ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਬਲਵੀਰ ਸਿੰਘ ਮਿੰਟੂ, ਕੌਂਸਲਰ ਕੁਲਵਿੰਦਰ ਸਿੰਘ, ਡਾ. ਹਰਿੰਦਰ ਸਿੰਘ ਸਾਹੀ, ਜਗਦੀਸ਼ ਸਿੰਘ ਦੀਸ਼ਾ, ਰਕੇਸ਼ ਕੁਮਾਰ ਗੋਗੀ, ਸਿਵ ਕੁਮਾਰ ਗਰਗ, ਹਰਦੀਪ ਸਿੰਘ ਮਹਿਮੂਦਪੁਰ, ਜਗਤਾਰ ਸਿੰਘ ਤਗਰਾਲਾ, ਸੁੱਖਾ ਖੁੰਮਣਾ, ਗੁਰਮੀਤ ਸਿੰਘ ਟਿੱਬੀ ਅਤੇ ਦਫਤਰ ਇੰਚਾਰਜ ਮਨਪ੍ਰੀਤ ਸਿੰਘ ਮਿੰਟਾ ਆਦਿ ਸਾਮਲ ਸਨ। ਸਾਬਕਾ ਮੰਤਰੀ ਨੇ ਉਸ ਨੂੰ ਪਾਰਟੀ ਵਿਚ ਸਾਮਲ ਕਰਕੇ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਆਉਂਣ ਵਾਲੀਆਂ 2027 ਦੀਆਂ ਚੋਣਾਂ ਵਿਚ ਸਾਨਦਾਰ ਜਿਤ ਹਾਸਲ ਕਰਕੇ ਸਰਕਾਰ ਬਣਾਵੇਗੀ।

ਫੋਟੋ ਕੈਪਸ਼ਨ: ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਅਮਲੋਹ ਵਿਚ ਪਰਮਜੀਤ ਸਿੰਘ ਰੁਪਾਲ ਨੂੰ ਕਾਂਗਰਸ ਵਿਚ ਸਾਮਲ ਕਰਦੇ ਹੋਏ।

Leave a Comment

19:31