
ਪੰਜਾਬ ‘ਚ ਵੱਧ ਰਹੀਆਂ ਘੱਟਨਾਵਾਂ ਚਿੰਤਾ ਦਾ ਵਿਸ਼ਾ-ਸਾਹਿਲ ਗੋਇਲ
ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਬਜਰੰਗ ਸੈਨਾ ਦੇ ਰਾਸਟਰੀ ਮੰਤਰੀ ਸਾਹਿਲ ਗੋਇਲ ਨੇ ਪ੍ਰੈਸ ਦੇ ਨਾਂ ਜਾਰੀ ਇਕ ਬਿਆਨ ਵਿਚ ਪੰਜਾਬ ਵਿਚ ਦਿਨ ਪ੍ਰਤੀ ਦਿਨ ਅਮਨ ਕਾਨੂੰਨ ਦੀ ਤਰਸਯੋਗ ਹਾਲਤ ‘ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਨੋਰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਦਾ ਵੀ ਗੰਭੀਰ ਨੋਟਿਸ ਲੈਦਿਆ ਸਖਤ ਸਬਦਾਂ ਵਿਚ ਨਿੰਦਾ ਕੀਤੀ। ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਅਮਨ ਕਾਨੂੰਨ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਅਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਅਸੁਰਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਜਾਂ ਭਾਜਪਾ ਨੈਟਵਰਕ ‘ਤੇ ਜੇਕਰ ਕੋਈ ਹਮਲਾ ਹੋਇਆ ਤਾਂ ਇਸ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ ਅਤੇ ਇਸ ਦੇ ਲਈ ਸਿਧੇ ਤੌਰ ‘ਤੇ ਪੰਜਾਬ ਸਰਕਾਰ ਜੁਮੇਵਾਰੀ ਹੋਵੇਗੀ।
ਫ਼ੋਟੋ ਕੈਪਸਨ: ਸਾਹਿਲ ਗੋਇਲ