
200 ਪਾਬੰਦੀਸ਼ੁਦਾ ਗੋਲੀਆਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ
ਫਤਿਹਗੜ੍ਹ ਸਾਹਿਬ(ਅਜੇ ਕੁਮਾਰ)
ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਹੁਕਮਾਂ ‘ਤੇ ਨਸ਼ਿਆਂ ਖਿਲਾਫ਼ ਚਲਾਈ ਮੁਹਿਮ ਤਹਿਤ ਪੁਲਿਸ ਚੌਂਕੀ ਸਰਹਿੰਦ ਮੰਡੀ ਦੀ ਟੀਮ ਨੇ ਇੱਕ ਵਿਅਕਤੀ ਨੂੰ 200 ਪਾਬੰਦੀ ਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਫਤਹਿਗੜ੍ਹ ਸਾਹਿਬ ਦੇ ਐਸਐਚਓ ਇੰਦਰਜੀਤ ਸਿੰਘ ਧਨੋਆ ਨੇ ਦੱਸਿਆ ਕਿ ਪੁਲਿਸ ਚੌਂਕੀ ਸਰਹਿੰਦ ਮੰਡੀ ਦੇ ਇੰਚਾਰਜ ਸੰਜੀਵ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਗੁਰਜੰਟ ਸਿੰਘ ਵਾਸੀ ਪਿੰਡ ਖਾਨਪੁਰ ਨੂੰ 200 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਥਾਣਾ ਫਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਹੈ। ਕਥਿਤ ਦੋਸ਼ੀ ਨੂੰ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਵਿਚ ਪੇਸ ਕੀਤਾ ਗਿਆ ਜਿਥੇ ਉਸ ਨੂੰ ਜੂਡੀਸੀਅਲ ਰੀਮਾਂਡ ਅਧੀਨ ਜੇਲ੍ਹ ਭੇਜ ਦਿਤਾ।
ਫ਼ੋਟੋ ਕੈਪਸਨ: ਗ੍ਰਿਫ਼ਤਾਰ ਵਿਅਕਤੀ ਪੁਲੀਸ ਪਾਰਟੀ ਨਾਲ।