
ਚੇਅਰਮੈਨ ਰਸਪਿੰਦਰ ਰਾਜਾ ਨੇ ਖੇਤੀਬਾੜੀ ਹਾਦਸਿਆਂ ਦੇ ਸਿਕਾਰਾਂ ਨੂੰ ਵੰਡੇ ਚੈਕ
ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)
ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਨੇ ਦਸਿਆ ਕਿ ਮਾਰਕਿਟ ਕਮੇਟੀ ਵੱਲੋਂ ਖੇਤੀਬਾੜੀ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਸਬ ਕਮੇਟੀ ਬਣਾਈ ਸੀ ਜਿਸ ਨੇ ਅਰਜ਼ੀਆਂ ਦੀ ਪੜਤਾਲ ਤੋਂ ਬਾਅਦ ਉਨ੍ਹਾਂ ਦੇ ਨਿਪਟਾਰੇ ਸਬੰਧੀ ਦਫਤਰ ਵਿਖੇ ਮੀਟਿੰਗ ਕੀਤੀ ਅਤੇ ਸ੍ਰੀ ਬਿਸ਼ਣੂ ਸਿੰਘ ਪੁੱਤਰ ਸ੍ਰੀ ਰਘੂਨੰਦਨ ਪਿੰਡ ਸੁਹਾਗਹੇੜੀ ਦਾ ਕੇਸ ਪਾਸ ਕੀਤਾ ਗਿਆ, ਜਿਸ ਨੂੰ ਨਿਯਮਾਂ ਅਨੁਸਾਰ ਮੁਆਵਜਾ ਰਾਸ਼ੀ ਦਾ ਚੈਕ ਦਿਤਾ ਗਿਆ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਖੇਤਾਂ ਵਿੱਚ ਪੱਕ ਕੇ ਤਿਆਰ ਹੋ ਗਈ ਹੈ ਹੁਣ ਕਿਸਾਨ ਆਪਣੀ ਮਿਹਨਤ ਨਾਲ ਤਿਆਰ ਫਸਲ ਲੈ ਕੇ ਕੁੱਝ ਦਿਨਾਂ ਤੱਕ ਮੰਡੀਆਂ ਵਿੱਚ ਆ ਜਾਣਗੇ। ਉਨ੍ਹਾਂ ਕਿਹਾ ਕਿ ਕਮੇਟੀ ਨੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਕਿਸਾਨਾਂ ਨੂੰ ਕੋਈ ਮੁਸਕਲ ਨਹੀਂ ਆਉਂਣ ਦਿਤੀ ਜਾਵੇਗੀ। ਇਸ ਮੌਕੇ ਸ੍ਰੀ ਅਸਲਮ ਮੁਹੰਮਦ ਜਿਲ੍ਹਾ ਮੰਡੀ ਅਫਸਰ ਅਤੇ ਹਰਜਿੰਦਰ ਸਿੰਘ ਲਾਲੀ ਸਕੱਤਰ ਆਦਿ ਹਾਜ਼ਰ ਸਨ ।
ਫੋਟੋ ਕੈਪਸ਼ਨ: ਚੈੱਕ ਭੇਂਟ ਕਰਦੇ ਹੋਏ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਅਤੇ ਹੋਰ।