G-2P164PXPE3

ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਵਿਧਾਇਕ ਰਾਏ

ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ- ਵਿਧਾਇਕ ਰਾਏ

ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਫ਼ਤਹਿਗੜ੍ਹ ਸਾਹਿਬ(ਅਜੇ ਕੁਮਾਰ)

ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ 24 ਘੰਟੇ ਅੰਦਰ ਖਰੀਦ ਤੇ ਵੇਚੀ ਗਈ ਫਸਲ ਦੀ ਤੈਅ ਸਮੇਂ ਅੰਦਰ ਅਦਾਇਗੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਜਿਆਦਾ ਦੇਰ ਨਾ ਬੈਠਣਾ ਪਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਹਮੇਸ਼ਾਂ ਕਿਸਾਨੀ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਹੁਣ ਵੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਹੈ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸਕਲ ਨਾ ਆਉਂਣ ਦਿਤੀ ਜਾਵੇ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਕਣਕ ਦੀ ਕਟਾਈ ਕੰਬਾਇਨਾਂ ਨਾਲ ਨਾ ਕਰਵਾਈ ਜਾਵੇ ਕਿਉਂਕਿ ਰਾਤ ਸਮੇਂ ਕਣਕ ਕਟਵਾਉਣ ਨਾਲ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਤੈਅ ਨਮੀਂ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਲਈ ਮੰਡੀਆਂ ਵਿੱਚ ਨਾ ਬੈਠਣਾ ਪਵੇ। ਇਸ ਮੌਕੇ ਏਐਫਐਸਓ ਕੇਵਲ ਸਿੰਘ, ਨਿਰੀਖਕ ਭਵਨਜੀਤ ਸਿੰਘ, ਕਪਿਲਾ ਸਕਸੈਨਾ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਆੜਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਉੱਪਲ, ਜਿਲ੍ਹਾ ਪ੍ਰਧਾਨ ਸਾਧੂ ਰਾਮ ਭਟਮਾਜਰਾ, ਆਪ ਪਾਰਟੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ, ਤਰਲੋਕ ਬਾਜਵਾ, ਪ੍ਰੋਫੈਸਰ ਮਨਜੀਤ ਸੁਰਮੁੱਖ ਵੈਦਵਾਨ, ਚਰਨ ਬੀੜਮਾਨ, ਹਰਮਨ ਖਰੋੜੀ, ਕਰਨ ਚੀਮਾ, ਸਤਨਾਮ ਸਰਪੰਚ, ਭੁਪਿੰਦਰ ਨੰਬਰਦਾਰ, ਆੜਤੀ ਐਸੋਸੀਏਸ਼ਨ ਮੂਲੇਪੁਰ ਦੇ ਪ੍ਰਧਾਨ ਰਾਜੇਸ਼ ਉਪਲ ਐਡਵੋਕੇਟ ਰਿੰਪੀ, ਪਵੇਲ ਹਾਂਡਾ, ਸ਼ੈਰੀ ਜੱਲਾ, ਨਿਰਮਲ ਮਾਵੀ, ਦਸ਼ਮੇਸ਼ ਸਿੰਘ, ਹੈਪੀ ਮਢੋਰ, ਕੁਲਦੀਪ ਸਿੰਘ ਸੋਢਾ, ਅਮਰਿੰਦਰ ਮੰਡੋਫ਼ਲ ਅਤੇ ਜਗਰੂਪ ਕੰਗ ਆਦਿ ਹਾਜ਼ਰ ਸਨ ।

ਫੋਟੋ ਕੈਪਸ਼ਨ: ਅਨਾਜ ਮੰਡੀ ਸਰਹਿੰਦ ਵਿਖੇ ਫਸਲ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਹੋਰ।

Leave a Comment